ਨਵੀਂ ਦਿੱਲੀ, 7 ਨਵੰਬਰ, ਦੇਸ਼ ਕਲਿੱਕ ਬਿਓਰੋ :
ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਅੱਗ ਲਗਾਉਣ ਵਾਲੇ ਕਿਸਾਨਾਂ ਉਤੇ ਸਖਤੀ ਵਧਾਈ ਗਈ ਹੈ। ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਨੂੰ ਉਤੇ ਜ਼ੁਰਮਾਨਾ ਦੁਗਣਾ ਕਰ ਦਿੱਤਾ ਗਿਆ ਹੈ। 2 ਏਕੜ ਤੋਂ ਘੱਟ ਜ਼ਮੀਨ ਵਾਲਿਆਂ ਨੂੰ ਪਰਾਲੀ ਸਾੜਨ ਉਤੇ 5 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਜਾਵੇਗਾ। 2 ਤੋਂ 5 ਏਕੜ ਤੱਕ ਵਾਲਿਆਂ ਨੂੰ 10 ਹਜ਼ਾਰ ਰੁਪਏ ਜ਼ੁਰਮਾਨਾ ਤੇ 5 ਏਕੜ ਤੋਂ ਜ਼ਿਆਦਾ ਜਵੀਨ ਵਾਲੇ ਕਿਸਾਨਾਂ ਨੂੰ ਪਰਾਲੀ ਸਾੜਨ ਉਤੇ 30 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਜਾਵੇਗਾ।
ਕੇਂਦਰ ਸਰਕਾਰ ਵੱਲੋਂ ਇਹ ਹੁਣ ਡਬਲ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਇਹ ਕਦਮ ਸੁਪਰੀਮ ਕੋਰਟ ਦੀ ਸਖਤੀ ਤੋਂ ਬਾਅਦ ਕੀਤਾ ਗਿਆ ਹੈ।

Published on: ਨਵੰਬਰ 7, 2024 11:38 ਪੂਃ ਦੁਃ