ਸ਼ਾਹਰੁਖ ਖਾਨ ਨੂੰ ਵੀ ਮਿਲੀ ਜਾਨੋਂ ਮਾਰਨ ਦੀ ਧਮਕੀ

ਰਾਸ਼ਟਰੀ

ਮੁੰਬਈ, 7 ਨਵੰਬਰ, ਦੇਸ਼ ਕਲਿਕ ਬਿਊਰੋ :
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸ਼ਾਹਰੁਖ ਦੀ ਟੀਮ ਨੇ ਮੋਬਾਈਲ ‘ਤੇ ਧਮਕੀ ਮਿਲਣ ਤੋਂ ਬਾਅਦ ਸ਼ਿਕਾਇਤ ਦਰਜ ਕਰਵਾਈ ਹੈ। ਮੁੰਬਈ ਪੁਲਿਸ ਨੇ ਸ਼ਿਕਾਇਤ ਮਿਲਦੇ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਧਮਕੀ ਮਿਲਣ ਤੋਂ ਬਾਅਦ ਸ਼ਾਹਰੁਖ ਦੇ ਘਰ ਮੰਨਤ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।
ANI ਦੀ ਰਿਪੋਰਟ ਦੇ ਅਨੁਸਾਰ, ਅਣਪਛਾਤੇ ਵਿਅਕਤੀ ਦੇ ਖਿਲਾਫ ਭਾਰਤੀ ਦੰਡਾਵਲੀ (BNS) ਦੀ ਧਾਰਾ 308 (4), 351 (3) (4) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਨੰਬਰ ਤੋਂ ਧਮਕੀ ਦਿੱਤੀ ਗਈ ਹੈ, ਉਹ ਛੱਤੀਸਗੜ੍ਹ ਦੇ ਰਹਿਣ ਵਾਲੇ ਫੈਜ਼ਾਨ ਨਾਂ ਦੇ ਵਿਅਕਤੀ ਦੇ ਨਾਂ ‘ਤੇ ਦਰਜ ਹੈ। ਨੰਬਰ ਟ੍ਰੇਸ ਹੁੰਦੇ ਹੀ ਮੁੰਬਈ ਪੁਲਸ ਰਾਏਪੁਰ ਪਹੁੰਚ ਗਈ। ਮਾਮਲਾ 5 ਨਵੰਬਰ ਦਾ ਦੱਸਿਆ ਜਾ ਰਿਹਾ ਹੈ।
ਡੀਸੀਪੀ ਦੇ ਅਨੁਸਾਰ, ਬਾਂਦਰਾ ਪੁਲਿਸ ਸਟੇਸ਼ਨ ਵਿੱਚ ਇੱਕ ਅਣਪਛਾਤੇ ਕਾਲਰ ਤੋਂ ਇੱਕ ਕਾਲ ਆਈ ਸੀ। ਧਮਕੀ ਦਿੰਦੇ ਹੋਏ ਫੋਨ ਕਰਨ ਵਾਲੇ ਨੇ ਕਿਹਾ, ਮੈਂ ਬੈਡ ਸਟੈਂਡ ਵਾਲੇ ਸ਼ਾਹਰੁਖ ਖਾਨ ਨੂੰ ਮਾਰ ਦਿਆਂਗਾ। ਜੇਕਰ ਮੈਨੂੰ 50 ਲੱਖ ਨਹੀਂ ਦਿੱਤੇ ਗਏ ਤਾਂ ਮੈਂ ਸ਼ਾਹਰੁਖ ਖਾਨ ਨੂੰ ਮਾਰ ਦੇਵਾਂਗਾ। ਜਦੋਂ ਫੋਨ ਕਰਨ ਵਾਲੇ ਨੂੰ ਉਸਦਾ ਨਾਮ ਪੁੱਛਿਆ ਗਿਆ ਤਾਂ ਉਸਨੇ ਜਵਾਬ ਦਿੱਤਾ, “ਮੈਨੂੰ ਕੋਈ ਫਰਕ ਨਹੀਂ ਪੈਂਦਾ, ਮੇਰਾ ਨਾਮ ਹਿੰਦੁਸਤਾਨੀ ਹੈ।”

diwali-banner1

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।