ਹਾੜ੍ਹੀ ਦੀਆਂ ਫਸਲਾਂ ਲਈ ਡੀ.ਏ.ਪੀ. ਖਾਦ ਜਿੰਨੀਆਂ ਹੀ ਕਾਰਗਰ ਹਨ ਹੋਰ ਖਾਦਾਂ : ਡਿਪਟੀ ਕਮਿਸ਼ਨਰ

ਪੰਜਾਬ

ਸ੍ਰੀ ਮੁਕਤਸਰ ਸਾਹਿਬ, 07 ਨਵੰਬਰ : ਦੇਸ਼ ਕਲਿੱਕ ਬਿਓਰੋ

ਡੀ.ਏ.ਪੀ. ਦੀ ਖਾਦ ਦੇ ਬਦਲ ਦੇ ਤੌਰ `ਤੇ ਬਾਜ਼ਾਰ ਵਿੱਚ ਹੋਰ ਬਹੁਤ ਖਾਦਾਂ ਹਨ, ਜੋ ਹਾੜ੍ਹੀ ਦੀਆਂ ਫਸਲਾਂ ਲਈ ਡੀ.ਏ.ਪੀ. ਖਾਦ ਜਿੰਨੀਆਂ ਹੀ ਕਾਰਗਰ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਸਾਂਝੀ ਕੀਤੀ।

                ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੱਥੇ ਡੀ.ਏ.ਪੀ. ਵਿੱਚੋਂ ਫ਼ਸਲ ਨੂੰ 18 ਫੀਸਦੀ ਨਾਈਟ੍ਰੋਜਨ ਅਤੇ 46 ਫੀਸਦੀ ਫਾਸਫੋਰਸ ਖੁਰਾਕੀ ਤੱਤ ਮਿਲ ਜਾਂਦਾ ਹੈ ਉਥੇ ਹੀ ਡੀ.ਏ.ਪੀ. ਖਾਦ ਦੇ ਬਦਲ ਵਜੋਂ ਬਾਜ਼ਾਰ ਵਿਚ ਹੋਰ ਖਾਦਾਂ ਜਿਵੇਂ ਟ੍ਰਿਪਲ ਸੁਪਰ ਫਾਸਫੇਟ, ਸਿੰਗਲ ਸੁਪਰ ਫਾਸਫੇਟ ਅਤੇ ਕਿਸਾਨ ਖਾਦਾਂ ਉਪਲੱਬਧ ਹਨ, ਜਿੰਨ੍ਹਾਂ ਦੀ ਵਰਤੋਂ ਕਰਕੇ ਕਿਸਾਨ ਕਣਕ ਦੀ ਬਿਜਾਈ ਕਰ ਸਕਦੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਟ੍ਰਿਪਲ ਸਪਰ ਫਾਸਫੇਟ ਵਿੱਚ ਡੀ.ਏ.ਪੀ. ਵਾਂਗੂ 46 ਫੀਸਦੀ ਫਾਸਫੋਰਸ ਤੱਤ ਹੁੰਦਾ ਹੈ, ਉਨ੍ਹਾਂ ਦੱਸਿਆ ਕਿ ਕਿਸਾਨ ਖਾਦ (12:32:16) ਦੀ ਵਰਤੋਂ ਵੀ ਡੀ.ਏ.ਪੀ. ਦੇ ਬਦਲ ਵਜੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਬਿਜਾਈ ਸਮੇਂ ਡੇਢ ਬੋਰੀ ਕਿਸਾਨ ਖਾਦ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਜ਼ਾਰ ਵਿੱਚ ਮੌਜੂਦ ਹੋਰ ਫਾਸਫੈਟਿਕ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਤਿੰਨ ਬੈਗ ਸਿੰਗਲ ਸੁਪਰ ਫਸਫੋਟ 16 ਫੀਸਦੀ ਪ੍ਰਤੀ ਏਕੜ ਵਰਤੇ ਜਾ ਸਕਦੇ ਹਨ ਹੈ ਅਤੇ ਇਸ ਵਿੱਚੋਂ ਸਲਫ਼ਰ ਤੱਤ ਵੀ ਮਿਲ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਜੇਕਰ ਕਣਕ ਦੀ ਬਿਜਾਈ ਲਈ ਟ੍ਰਿਪਲ ਸੁਪਰ ਫਸਫੇਟ ਖਾਦ ਜਾਂ ਸਿੰਗਲ ਸੁਪਰ ਫਸਫੇਟ ਖਾਦ ਵਰਤਣੀ ਹੋਵੇ ਤਾਂ ਕਣਕ ਦੀ ਬਿਜਾਈ ਸਮੇਂ 20 ਕਿਲੋ ਯੂਰੀਆ ਪ੍ਰਤੀ ਏਕੜ ਜ਼ਰੂਰ ਪਾ ਲੈਣੀ ਚਾਹੀਦੀ ਹੈ। ਇਹ ਖਾਦ ਫਸਲਾਂ ਲਈ ਡੀ.ਏ.ਪੀ. ਨਾਲੋਂ ਵਧੀਆ ਕੰਮ ਕਰਦੀ ਹੈ। ਉਨ੍ਹਾਂ ਦੱਸਿਆ ਕਿ ਸਿੰਗਲ ਸੁਪਰ ਫਸਫੇਟ ਵਿੱਚ 16 ਫੀਸਦੀ ਫਾਸਫੋਰਸ, 11 ਫੀਸਦੀ ਸਲਫਰ ਪਾਇਆ ਜਾਂਦਾ ਹੈ। ਇਸ ਵਿੱਚ ਸਲਫ਼ਰ ਤੱਤ ਮੌਜੂਦ ਹੋਣ ਕਾਰਨ ਇਹ ਖਾਦ ਤੇਲ ਬੀਜਾਂ ਅਤੇ ਦਾਲਾਂ ਦੀਆਂ ਫਸਲਾਂ ਲਈ ਹੋਰ ਖਾਦਾਂ ਦੇ ਮੁਕਾਬਲੇ ਜ਼ਿਆਦਾ ਫਾਇਦੇਮੰਦ ਹੈ।

ਉਨ੍ਹਾਂ ਦੱਸਿਆ ਕਿ ਡੀ.ਏ.ਪੀ. ਪ੍ਰਤੀ ਬੋਰੀ ਵਿੱਚ 23 ਕਿਲੋ ਫਾਸਫੋਰਸ ਅਤੇ 9 ਕਿਲੋ ਨਾਈਟ੍ਰੋਜਨ ਪਾਇਆ ਜਾਂਦਾ ਹੈ ਜਦ ਕਿ ਜੇਕਰ ਫਸਲਾਂ ਨੂੰ ਫਾਸਫੋਰਸ, ਨਾਈਟ੍ਰੋਜਨ ਅਤੇ ਸਲਫਰ ਦੇ ਪੋਸ਼ਟਿਕ ਤੱਤ ਪ੍ਰਦਾਨ ਕਰਨ ਲਈ ਡੀ.ਏ.ਪੀ. ਅਤੇ ਸਲਫਰ ਦੇ ਬਦਲ ਵਜੋਂ ਐਸ.ਐਸ.ਪੀ. ਅਤੇ ਯੂਰੀਆ ਦੀ ਵਰਤੋਂ ਕੀਤੀ ਜਾਵੇ ਤਾਂ ਡੀ.ਏ.ਪੀ. ਅਤੇ ਸਲਫਰ ਨਾਲੋਂ ਘੱਟ ਕੀਮਤ `ਤੇ ਵੱਧ ਨਾਈਟ੍ਰੋਜਨ, ਫਾਸਫੋਰਸ ਅਤੇ ਸਲਫਰ ਪ੍ਰਾਪਤ ਕੀਤਾ ਜਾ ਸਕਦਾ ਹੈ।

diwali-banner1

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।