ਲੁਧਿਆਣਾ, 7 ਨਵੰਬਰ, ਦੇਸ਼ ਕਲਿਕ ਬਿਊਰੋ :
ਬੀਤੀ ਰਾਤ ਲੁਧਿਆਣਾ ਵਿੱਚ ਇੱਕ ਬਜ਼ੁਰਗ ਦੀ ਮੌਤ ਹੋ ਗਈ। ਕੁਝ ਅਣਪਛਾਤੇ ਵਿਅਕਤੀਆਂ ਨੇ ਪਹਿਲਾਂ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਫਿਰ ਦਾਣਾ ਮੰਡੀ ਨੇੜੇ ਕਾਰ ਵਿੱਚੋਂ ਸੁੱਟ ਕੇ ਫ਼ਰਾਰ ਹੋ ਗਏ। ਬਜ਼ੁਰਗ ਦੇ ਸਰੀਰ ‘ਤੇ ਸੱਟਾਂ ਦੇ ਕਈ ਨਿਸ਼ਾਨ ਹਨ।
ਜਦੋਂ ਕਿਸੇ ਰਾਹਗੀਰ ਨੇ ਬਜ਼ੁਰਗ ਨੂੰ ਰੌਲਾ ਪਾਉਂਦੇ ਦੇਖਿਆ ਤਾਂ ਉਸ ਨੇ 108 ਐਂਬੂਲੈਂਸ ਬੁਲਾ ਕੇ ਬਜ਼ੁਰਗ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਦੇਰ ਰਾਤ ਉਸ ਦੀ ਮੌਤ ਹੋ ਗਈ। ਥਾਣਾ ਸਲੇਮ ਟਾਬਰੀ ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੀ ਪਛਾਣ 68 ਸਾਲਾ ਨਰਿੰਦਰ ਕੁਮਾਰ ਵਜੋਂ ਹੋਈ ਹੈ।
ਜਾਣਕਾਰੀ ਦਿੰਦੇ ਹੋਏ ਨਰਿੰਦਰ ਕੁਮਾਰ ਪੁੱਤਰ ਪ੍ਰਦੀਪ ਨੇ ਦੱਸਿਆ ਕਿ ਉਹ ਨਿਊ ਸ਼ਿਵਪੁਰੀ ਸੰਤੋਖ ਨਗਰ ਦਾ ਰਹਿਣ ਵਾਲਾ ਹੈ। ਉਸ ਦਾ ਪਿਤਾ ਬਿਜਲੀ ਦੀ ਮੁਰੰਮਤ ਦਾ ਕੰਮ ਕਰਦਾ ਸੀ।
ਬਜ਼ੁਰਗ ਨੂੰ ਕੁੱਟਮਾਰ ਕਰਕੇ ਕਾਰ ਵਿੱਚੋਂ ਸੁੱਟਿਆ, ਮੌਤ