ਨਵੀਂ ਦਿੱਲੀ, 7 ਨਵੰਬਰ, ਦੇਸ਼ ਕਲਿਕ ਬਿਊਰੋ :
ਸੁਪਰੀਮ ਕੋਰਟ ਨੇ ਕਿਹਾ ਹੈ ਕਿ ਡਿਊਟੀ ਦੌਰਾਨ ਮਨੀ ਲਾਂਡਰਿੰਗ ਦੇ ਦੋਸ਼ੀ ਸਰਕਾਰੀ ਕਰਮਚਾਰੀਆਂ ਵਿਰੁੱਧ ਕੇਸ ਸ਼ੁਰੂ ਕਰਨ ਤੋਂ ਪਹਿਲਾਂ ਸਰਕਾਰ ਦੀ ਸਬੰਧਤ ਅਥਾਰਟੀ ਤੋਂ ਮਨਜ਼ੂਰੀ ਲੈਣੀ ਜ਼ਰੂਰੀ ਹੈ।
ਅਦਾਲਤ ਨੇ ਬੁੱਧਵਾਰ ਨੂੰ ਕਿਹਾ ਕਿ ਸੀਆਰਪੀਸੀ ਦੀ ਧਾਰਾ 197 (1) ਦੇ ਤਹਿਤ ਇਹ ਵਿਵਸਥਾ ਹੈ ਕਿ ਸਰਕਾਰੀ ਅਧਿਕਾਰੀਆਂ ਅਤੇ ਜੱਜਾਂ ਦੇ ਖਿਲਾਫ ਮੁਕੱਦਮਾ ਚਲਾਉਣ ਲਈ ਸਰਕਾਰ ਤੋਂ ਮਨਜ਼ੂਰੀ ਲੈਣੀ ਪੈਂਦੀ ਹੈ। ਇਹ ਵਿਵਸਥਾ ਹੁਣ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਵਿੱਚ ਵੀ ਲਾਗੂ ਹੈ।
ਇਹ ਵੀ ਪੜ੍ਹੋ: ਹਾਈਕੋਰਟ ਵੱਲੋਂ ਲੋਕਲ ਬਾਡੀ ਚੋਣਾਂ ਦਾ ਨੋਟੀਫਿਕੇਸ਼ਨ 10 ਦਿਨਾਂ ‘ਚ ਜਾਰੀ ਕਰਨ ਦੀ ਹਦਾਇਤ
ਦਰਅਸਲ, ਈਡੀ ਨੇ ਆਂਧਰਾ ਪ੍ਰਦੇਸ਼ ਦੇ ਨੌਕਰਸ਼ਾਹ ਬਿਭੂ ਪ੍ਰਸਾਦ ਅਚਾਰੀਆ ਖ਼ਿਲਾਫ਼ ਮਨੀ ਲਾਂਡਰਿੰਗ ਦੇ ਦੋਸ਼ ਲਾਏ ਸਨ। ਜਿਸ ਨੂੰ ਤੇਲੰਗਾਨਾ ਹਾਈ ਕੋਰਟ ਨੇ 2019 ਵਿੱਚ ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਕੇਸ ਚਲਾਉਣ ਲਈ ਰੱਦ ਕਰ ਦਿੱਤਾ ਸੀ।
Published on: ਨਵੰਬਰ 7, 2024 7:29 ਪੂਃ ਦੁਃ