ਵਿਜੀਲੈਂਸ ਵੱਲੋਂ ਡੀਸੀ ਦਾ ਪੀਏ ਤੇ ਉਸਦਾ ਸਾਥੀ ਰਿਸ਼ਵਤ ਲੈਂਦੇ ਗ੍ਰਿਫਤਾਰ

ਪੰਜਾਬ

ਤਰਨਤਾਰਨ, 7 ਨਵੰਬਰ, ਦੇਸ਼ ਕਲਿੱਕ ਬਿਓਰੋ :

ਵਿਜੀਲੈਂਸ ਵੱਲੋਂ ਤਰਨਤਾਰਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਪੀਏ ਅਤੇ ਉਸਦੇ ਸਾਥੀ ਨੂੰ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਵਿਜੀਲੈਂਸ ਨੇ ਡੀਸੀ ਦੇ ਪੀਏ ਨੂੰ 20 ਹਜ਼ਾਰ ਰੁਪਏ ਲੈਂਦੇ ਹੋਏ ਫੜ੍ਹਿਆ ਹੈ। ਵਿਜੀਲੈਂਸ ਨੇ ਟ੍ਰੈਪ ਲਗਾਕੇ ਡਿਪਟੀ ਕਮਿਸ਼ਨਰ ਦੇ ਪੀਏ ਹਰਮਨਜੀਤ ਸਿੰਘ ਅਤੇ ਇਕ ਹੋਰ ਕਰਮਚਾਰੀ ਜਗਰੂਪ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।

ਸ਼ਿਕਾਇਤਕਰਤਾ ਸੰਦੀਪ ਸਿੰਘ ਵਾਸੀ ਤਰਨਤਾਰਨ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਵੱਖ ਵੱਖ ਬੂਥਾਂ ਅਤੇ ਗਿਣਤੀ ਕੇਂਦਰ ਉਪਰ ਸੁਰੱਖਿਆ ਸਬੰਧੀ ਵੱਡੀ ਗਿਣਤੀ ਵਿੱਚ ਕੈਮਰਿਆਂ ਦਾ ਠੇਕਾ ਲਿਆ ਗਿਆ ਸੀ, ਜਿਸ ਦੇ ਚਲਦਿਆਂ ਉਸਦੀ ਬਣਦੀ ਸਰਕਾਰੀ ਰਕਮ ਦੇ ਬਿੱਲ ਡਿਪਟੀ ਕਮਿਸ਼ਨਰ ਕੋਲੋਂ ਪਾਸ ਕਰਾਉਣ ਸਬੰਧੀ ਪੀਏ 40 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ। ਸ਼ਿਕਾਇਤ ਕਰਤਾ ਪਹਿਲਾਂ ਹੀ 20 ਹਜ਼ਾਰ ਰੁਪਏ ਦੇ ਚੁੱਕਿਆ ਸੀ, ਜਦੋਂ ਕਿ 20 ਰੁਪਏ ਦੀ ਨਗਦੀ ਦੇਣ ਸਮੇਂ ਵਿਜੀਲੈਂਸ ਦੀ ਟੀਮ ਵੱਲੋਂ ਟਰੈਪ ਲਗਾਉਂਦੇ ਹੋਏ ਰੰਗੇ ਹੱਥੀ ਗ੍ਰਿਫਤਾਰ ਕੀਤਾ ਗਿਆ। ਵਿਜੀਲੈਂਸ ਨੇ ਦੋਵਾਂ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ।

diwali-banner1

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।