ਸ੍ਰੀ ਹਰਿਮੰਦਰ ਸਾਹਿਬ ਸਥਿਤ ਗੁਰਦੁਆਰਾ ਸਾਹਿਬ ਦੀ 7ਵੀਂ ਮੰਜ਼ਿਲ ਤੋਂ ਔਰਤ ਨੇ ਮਾਰੀ ਛਾਲ, ਮੌਤ

ਪੰਜਾਬ

ਅੰਮ੍ਰਿਤਸਰ, 7 ਨਵੰਬਰ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਸਥਿਤ ਬਾਬਾ ਅਟਲ ਰਾਏ ਜੀ ਗੁਰਦੁਆਰਾ ਸਾਹਿਬ ਦੀ 7ਵੀਂ ਮੰਜ਼ਿਲ ਤੋਂ ਇਕ ਔਰਤ ਨੇ ਛਾਲ ਮਾਰ ਦਿੱਤੀ। ਔਰਤ ਸਿਰ ਭਾਰ ਡਿੱਗ ਗਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੁਲਿਸ ਵੱਲੋਂ ਔਰਤ ਬਾਰੇ ਜਾਣਕਾਰੀ ਲਈ ਜਾ ਰਹੀ ਹੈ।
ਅੱਜ ਸਵੇਰੇ ਇੱਕ ਔਰਤ ਹਰਿਮੰਦਰ ਸਾਹਿਬ ਮੱਥਾ ਟੇਕਣ ਆਈ ਸੀ। ਉਸ ਨੇ ਮੱਥਾ ਟੇਕਿਆ ਜਾਂ ਨਹੀਂ, ਪਤਾ ਨਹੀਂ। ਪਰ ਉਸ ਤੋਂ ਬਾਅਦ ਕਰੀਬ ਸਾਢੇ 9 ਵਜੇ ਉਹ ਉਸੇ ਕੰਪਲੈਕਸ ਵਿੱਚ ਸਥਿਤ ਗੁਰਦੁਆਰਾ ਬਾਬਾ ਅਟਲ ਰਾਏ ਜੀ ਦੀ ਸੱਤਵੀਂ ਮੰਜ਼ਿਲ ‘ਤੇ ਚੜ੍ਹ ਗਈ। ਜਿੱਥੋਂ ਉਸ ਨੇ ਛਾਲ ਮਾਰ ਦਿੱਤੀ। ਛਾਲ ਮਾਰਨ ਤੋਂ ਬਾਅਦ ਜਿਵੇਂ ਹੀ ਔਰਤ ਹੇਠਾਂ ਡਿੱਗੀ ਤਾਂ ਲਹੂ-ਲੁਹਾਣ ਹੋ ਗਈ।
ਔਰਤ ਦੀ ਮੌਤ ਦੀ ਸੂਚਨਾ ਮਿਲਦੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਪੁਲੀਸ ਨੂੰ ਸੂਚਿਤ ਕੀਤਾ ਗਿਆ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਨੇ ਔਰਤ ਦੀ ਲਾਸ਼ ਦੀ ਜਾਂਚ ਕੀਤੀ ਅਤੇ ਉਸ ਨੂੰ ਕਬਜ਼ੇ ‘ਚ ਲੈ ਲਿਆ।

diwali-banner1

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।