ਸੇਵਾ ਕੇਂਦਰ ਜਾ ਕੇ ਆਪਣੇ ਤੇ ਆਪਣੇ ਬੱਚਿਆਂ ਦੇ ਆਧਾਰ ਅਪਡੇਟ ਜ਼ਰੂਰ ਕਰਵਾਓ

ਪੰਜਾਬ

ਮਾਲੇਰਕੋਟਲਾ, 8 ਨਵੰਬਰ, ਦੇਸ਼ ਕਲਿੱਕ ਬਿਓਰੋ : 

ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤਾ ਜਾਣ ਵਾਲਾ ‘ਆਧਾਰ’ ਇਕ ਮਹੱਤਵਪੂਰਨ ਪਛਾਣ ਪੱਤਰ ਹੈ, ਜੋ ਨਾਗਰਿਕਾਂ ਨੂੰ ਵੱਖ-ਵੱਖ ਲਾਭ ਪ੍ਰਦਾਨ ਕਰਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਜਿਨ੍ਹਾਂ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਆਧਾਰ ਕਾਰਡ ਨਹੀਂ ਬਣੇ ਹਨ, ਉਨ੍ਹਾਂ ਦੇ ਮਾਪੇ ਨਜ਼ਦੀਕੀ ਸੇਵਾ ਕੇਂਦਰ ਵਿੱਚ ਜਾ ਕੇ ਬੱਚਿਆਂ ਦੇ ਆਧਾਰ ਕਾਰਡ ਬਣਵਾਉਣ। ਇਸ ਤੋਂ ਇਲਾਵਾ ਜਿਨ੍ਹਾਂ 5 ਤੋਂ 15 ਸਾਲ ਦੀ ਉਮਰ ਦੇ ਬੱਚਿਆ ਦਾ ਬਾਇਓਮੀਟ੍ਰਿਕ ਅਪਡੇਟ ਬਕਾਇਆ ਹੈ, ਉਹ ਵੀ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਜਿਨ੍ਹਾਂ ਨਾਗਰਿਕਾ ਦੇ ਮੋਬਾਇਲ ਨੰਬਰ ਆਧਾਰ ਕਾਰਡ ਨਾਲ ਲਿੰਕ ਨਹੀਂ ਹਨ ਅਤੇ ਬਾਇਓਮੀਟ੍ਰਿਕ ਅੱਪਡੇਟ ਨਹੀਂ ਹਨ, ਜਿਸ ਕਾਰਨ ਉਨ੍ਹਾਂ ਨੂੰ ਸੇਵਾਵਾਂ ਲੈਣ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਆਪਣੇ ਨਜ਼ਦੀਕੀ ਸੇਵਾ ਕੇਂਦਰ ਵਿੱਚ ਜਾ ਕੇ ਆਪਣਾ ਅਤੇ ਆਪਣੇ ਬੱਚਿਆਂ ਦਾ ਆਧਾਰ ਕਾਰਡ ਅੱਪਡੇਟ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਭਵਿੱਖ ਵਿੱਚ ਆਧਾਰ ਅਪਡੇਟ ਨਾ ਹੋਣ ਕਾਰਨ ਕਿਸੇ ਵੀ ਤਰ੍ਹਾਂ ਦੀ ਦਫ਼ਤਰੀ ਸਮੱਸਿਆ ਤੋਂ ਬਚਿਆ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 9 ਸੇਵਾ ਕੇਂਦਰਾਂ ਵਿੱਚ ਆਧਾਰ ਕਾਰਡ ਦੀ ਸੇਵਾ ਉਪਲੱਬਧ ਹੈ। 

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।