ਮੋਗਾ, 8 ਨਵੰਬਰ, ਦੇਸ਼ ਕਲਿਕ ਬਿਊਰੋ :
ਮੋਗਾ ਦੇ ਕਸਬਾ ਧਰਮਕੋਟ ‘ਚ ਪਤੀ ਨੇ ਪਤਨੀ ‘ਤੇ ਗੋਲੀਆਂ ਚਲਾ ਦਿੱਤੀਆਂ। ਜਾਣਕਾਰੀ ਮੁਤਾਬਕ ਤਲਾਕ ਨਾ ਦੇਣ ‘ਤੇ ਪਤੀ ਅਤੇ ਉਸ ਦੇ ਤਿੰਨ ਦੋਸਤਾਂ ਨੇ ਪਤਨੀ ਨੂੰ ਗੋਲੀ ਮਾਰ ਦਿੱਤੀ। ਪੁਲਸ ਨੇ ਪਤੀ ਅਤੇ ਉਸ ਦੇ ਤਿੰਨ ਦੋਸਤਾਂ ਨੂੰ ਨਾਜਾਇਜ਼ ਪਿਸਤੌਲ ਅਤੇ ਕਾਰ ਸਮੇਤ ਕਾਬੂ ਕੀਤਾ ਹੈ।
ਪੀੜਤ ਰਿਤੂ ਨੇ ਦੱਸਿਆ ਕਿ ਉਸਦਾ ਪ੍ਰੇਮ ਵਿਆਹ 2 ਸਾਲ ਪਹਿਲਾਂ ਗੁਰਵਿੰਦਰ ਸਿੰਘ ਨਾਲ ਹੋਇਆ ਸੀ ਅਤੇ ਉਸਦਾ ਇੱਕ ਸਾਲ ਦਾ ਬੇਟਾ ਵੀ ਹੈ। ਗੁਰਵਿੰਦਰ ਦਾ ਪਹਿਲਾਂ ਵੀ ਵਿਆਹ ਹੋਇਆ ਸੀ ਅਤੇ ਉਸ ਤੋਂ ਉਸ ਦੀਆਂ ਦੋ ਬੇਟੀਆਂ ਹਨ। ਉਹ ਆਪਣੀ ਪਹਿਲੀ ਪਤਨੀ ਦੇ ਕਾਰਨ ਮੇਰੇ ਤੋਂ ਤਲਾਕ ਦੀ ਮੰਗ ਕਰਨ ਲੱਗਾ। ਇਨਕਾਰ ਕਰਨ ‘ਤੇ ਉਸ ਨੇ ਆਪਣੇ ਤਿੰਨ ਦੋਸਤਾਂ ਨਾਲ ਮਿਲ ਕੇ ਦੇਰ ਰਾਤ ਘਰ ‘ਚ ਦੋ ਗੋਲੀਆਂ ਚਲਾਈਆਂ, ਜਿਨ੍ਹਾਂ ‘ਚੋਂ ਇਕ ਮੇਰੀ ਲੱਤ ‘ਚ ਲੱਗੀ।
ਮੋਗਾ : ਤਲਾਕ ਦੇਣ ਤੋਂ ਮਨ੍ਹਾ ਕਰਨ ‘ਤੇ ਪਤੀ ਨੇ ਪਤਨੀ ਨੂੰ ਮਾਰੀ ਗੋਲੀ