ਠੇਕਾ ਮੁਲਾਜਮ ਪਰਿਵਾਰਾਂ ਤੇ ਬੱਚਿਆਂ ਸਮੇਤ ਕੈਬਨਿਟ ਮੰਤਰੀ ਦੇ ਘਰ ਅੱਗੇ ਦੇਣਗੇ ਸੂਬਾ ਪੱਧਰੀ ਧਰਨਾ

ਪੰਜਾਬ

ਬਠਿੰਡਾ, 9 ਨਵੰਬਰ 2024, ਦੇਸ਼ ਕਲਿੱਕ ਬਿਓਰੋ :

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਬਠਿੰਡਾ ਦੇ ਜਿਲਾ ਪ੍ਰਧਾਨ ਹਰਵਿੰਦਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਸ਼ੇਰੇ ਆਲਮ ਨੇ ਦੱਸਿਆ ਕਿ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਹੈ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ’ਚ ਪਿਛਲੇ 15-20 ਸਾਲਾਂ ਦੇ ਲੰੰਮੇ ਸਮੇਂ ਤੋਂ ਇਕ ਵਰਕਰ ਦੇ ਰੂਪ ਵਿਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਮੁਲਾਜਮਾਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਜਿਵੇਂ ਕਿ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਅਧਾਰਿਤ ਮੁਲਾਜਮਾਂ ਨੂੰ ਤਜਰਬੇ ਦੇ ਅਧਾਰ ਤੇ ਸਬੰਧਤ ਵਿਭਾਗ ਵਿਚ ਮਰਜ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਵਾਲੀ ਪ੍ਰਪੋਜਲ ਨੂੰ ਲਾਗੂ ਕਰਨਾ ਅਤੇ ਜਦੋਂ ਤੱਕ ਇਸ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਵਾਲੀ ਮੰਗ ਦਾ ਹੱਲ ਨਹੀਂ ਕੀਤਾ ਜਾਂਦਾ, ਉਸ ਸਮੇਂ ਤੱਕ ਇਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਦੀਆਂ ਤਨਖਾਹਾਂ ਵਿਚ ਕਿਰਤ ਕਾਨੂੰਨ ਦੇ ਅਧੀਨ ਵਧੀਆ ਉਜਰਤਾਂ ਮੁਤਾਬਿਕ ਤਨਖਾਹ ’ਚ ਵਾਧਾ ਕਰਨ, ਈ.ਪੀ.ਐਫ., ਈ.ਐਸ.ਆਈ. ਅਤੇ 8.33 ਪ੍ਰਤੀਸ਼ਤ ਬੋਨਸ ਲਾਗੂ ਕਰਨਾ, ਜਲ ਸਪਲਾਈ ਸਕੀਮਾਂ ’ਤੇ ਸਕਾਡਾ ਸਿਸਟਮ ਲਗਾ ਕੇ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਲੋਕ ਨੀਤੀਆਂ ਨੂੰ ਰੱਦ ਕਰਨਾ ਸਮੇਤ ਮੰਗ-ਪੱਤਰ ਵਿਚ ਦਰਜ ਤਮਾਮ ਮੰਗਾਂ ਦਾ ਹੱਲ ਕਰਵਾਉਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਵਿਧਾਨ ਸਭਾ ਹਲਕੇ ਸਾਹਨੇਵਾਲਾ ਜਿਲ੍ਹਾ ਲੁਧਿਆਣਾ ਵਿੱਚ ਜੱਥੇਬੰਦੀ ਵੱਲੋਂ ਮਿਤੀ 24 ਨਵੰਬਰ 2024 ਨੂੰ ਸੂਬਾ ਪੱਧਰੀ ਪਰਿਵਾਰਾਂ ਅਤੇ ਬੱਚਿਆਂ ਸਮੇਤ ਧਰਨਾ ਦਿੱਤਾ ਜਾਵੇਗਾਂ ਜਿਸ ਵਿਚ ਜਿਲਾ ਬਠਿੰਡਾ ਦੇ ਵਰਕਰ ਪਰਿਵਾਰਾਂ ਬੱਚਿਆਂ ਸਮੇਤ ਵੱਡੀ ਗਿਣਤੀ ਵਿਚ ਪਹੁੰਚਣਗੇ।

Latest News

Latest News

Leave a Reply

Your email address will not be published. Required fields are marked *