ਨਵਜੋਤ ਸਿੰਘ ਸਿੱਧੂ ਅੱਜ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣਗੇ

ਪੰਜਾਬ

ਪਟਿਆਲ਼ਾ, 9 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਰਿਵਾਰ ਸਮੇਤ ਪਾਕਿਸਤਾਨ ਜਾ ਰਹੇ ਹਨ। ਉਹ ਸਰਹੱਦ ਪਾਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣਗੇ। ਨਵਜੋਤ ਸਿੰਘ ਸਿੱਧੂ ਨੇ ਆਪਣੀ ਫੇਰੀ ਦੀ ਪੋਸਟ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਉਮੀਦ ਹੈ ਕਿ ਉਨ੍ਹਾਂ ਦੀ ਪਤਨੀ ਡਾਕਟਰ ਨਵਜੋਤ ਕੌਰ, ਰਾਬੀਆ, ਕਰਨ ਅਤੇ ਨੂੰਹ ਇਨਾਇਤ ਵੀ ਉਨ੍ਹਾਂ ਦੇ ਨਾਲ ਹੋਣਗੇ।
ਸ੍ਰੀ ਕਰਤਾਰਪੁਰ ਸਾਹਿਬ ਦੀ ਇਹ ਉਨ੍ਹਾਂ ਦੀ ਦੂਜੀ ਫੇਰੀ ਹੈ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਨਵੰਬਰ 2021 ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਸਨ।ਉਦੋਂ ਕੋਰੋਨਾ ਦੇ ਸਮੇਂ ਦੌਰਾਨ ਲਾਕਡਾਊਨ ਤੋਂ ਬਾਅਦ ਸ਼੍ਰੀ ਕਰਤਾਰਪੁਰ ਸਾਹਿਬ ਨੂੰ ਫਿਰ ਤੋਂ ਸ਼ਰਧਾਲੂਆਂ ਲਈ ਖੋਲ੍ਹਿਆ ਗਿਆ ਸੀ। ਉਸ ਸਮੇਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ ਅਤੇ ਉਹ ਖੁਦ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।