ਚੰਡੀਗੜ੍ਹ, 9 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੁਣ 4 ਸਾਲ ਤੋਂ ਵੱਧ ਉਮਰ ਦੇ ਬਾਈਕ ਸਵਾਰ ਬੱਚਿਆਂ ਲਈ ਹੈਲਮਟ ਪਾਉਣਾ ਲਾਜ਼ਮੀ ਹੋਵੇਗਾ। ਇਹ ਹੈਲਮੇਟ ਵੀ ਕੇਂਦਰ ਸਰਕਾਰ ਵੱਲੋਂ ਤੈਅ ਮਾਪਦੰਡਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਅਨਿਲ ਖੇਤਰਪਾਲ ਦੀ ਬੈਂਚ ਨੇ 29 ਅਕਤੂਬਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ। ਇਹ ਹੁਕਮ ਹੁਣ ਸਾਹਮਣੇ ਆਏ ਹਨ।
ਹਾਈ ਕੋਰਟ ਦੇ ਹੁਕਮਾਂ ਤੋਂ ਸਿਰਫ਼ ਦਸਤਾਰ ਸਜਾਉਣ ਵਾਲੇ ਸਿੱਖ ਮਰਦਾਂ ਅਤੇ ਔਰਤਾਂ ਨੂੰ ਹੀ ਛੋਟ ਹੋਵੇਗੀ। ਇਸ ਮਾਮਲੇ ‘ਚ ਹਾਈਕੋਰਟ ਨੇ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਪੁਲਿਸ ਤੋਂ ਬਿਨਾਂ ਹੈਲਮੇਟ ਤੋਂ ਦੋਪਹੀਆ ਵਾਹਨ ਚਲਾਉਣ ਵਾਲੀਆਂ ਔਰਤਾਂ ਅਤੇ ਬਾਈਕ ਦੇ ਪਿੱਛੇ ਬੈਠੀ ਸਵਾਰੀ ਦੇ ਚਲਾਨ ਦੇ ਵੇਰਵੇ ਵੀ ਤਲਬ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 4 ਦਸੰਬਰ ਨੂੰ ਹੋਵੇਗੀ।
Published on: ਨਵੰਬਰ 9, 2024 12:55 ਬਾਃ ਦੁਃ