ਡੇਰਾ ਬਾਬਾ ਨਾਨਕ, 9 ਨਵੰਬਰ, ਦੇਸ਼ ਕਲਿੱਕ ਬਿਓਰੋ :
ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਅਦਾਲਤਪੁਰ ਵਿਖੇ ਆਪਣੇ ਵੱਡੇ ਭਰਾ ਸਰਦਾਰ ਇੰਦਰਜੀਤ ਸਿੰਘ ਰੰਧਾਵਾ ਨਾਲ ਪਹੁੰਚ ਕੇ ਪਿੰਡ ਦੇ ਲੋਕਾਂ ਨੂੰ ਮੌਜੂਦਾ ਹਾਲਾਤਾਂ ਤੋਂ ਜਾਣੂ ਕਰਵਾਇਆ ਅਤੇ ਵੋਟਰਾਂ ਨੂੰ ਚੌਕਸ ਕੀਤਾ ਕਿ ਸਿਆਸੀ ਧੱਕੇਸ਼ਾਹੀ ਅਤੇ ਗੁੰਡਾਗਰਦੀ ਦਾ ਮੂੰਹ ਤੋੜ ਜਵਾਬ ਦਿੰਦਿਆਂ ਕਾਂਗਰਸ ਪਾਰਟੀ ਨੂੰ ਇਕ ਇਕ ਵੋਟ ਪਾ ਕਿ ਇਤਿਹਾਸਕ ਲੀਡ ਨਾਲ ਜਿਤਾਉ
ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਝਵਾਨ ਵੋਟਰਾਂ ਨੂੰ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸਮੇਂ ਸਿਰ ਨਾ ਕਰਨ ਕਰਕੇ ਕਿਸਾਨਾਂ, ਮਜ਼ਦੂਰਾਂ, ਕਿਰਤੀ ਕਾਮਿਆਂ ਨੂੰ ਜਲਾਲਤ ਭਰੀ ਜ਼ਿੰਦਗੀ ਜਿਉਣ ਲਈ ਮਜ਼ਬੂਰ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਚੁੱਕੀ ਹੈ ਲੋਕ ਪੂਰੀ ਤਰਾਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ 20 ਨਵੰਬਰ ਵੋਟਾਂ ਵਾਲੇ ਦਿਨ ਪੂਰੀ ਤਰ੍ਹਾਂ ਉਸ ਦੀ ਫੱਟੀ ਪੋਚ ਕੇ ਸਰਕਾਰ ਦੇ ਮੂੰਹ ਤੇ ਤਮਾਚਾ ਮਾਰਨ ਲਈ ਉਤਾਵਲੇ ਹਨ ਹੁਣ ਬੁਖਲਾਹਟ ਵਿੱਚ ਵਿੱਚ ਆ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਗੈਂਗਸਟਰ ਅਤੇ ਉਹਨਾਂ ਪਰਿਵਾਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ ਆਮ ਆਦਮੀ ਪਾਰਟੀ ਦੀ ਇਸ ਚਾਲ ਨੂੰ ਵੀ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸਮਝਦਾਰ ਲੋਕ ਚਕਨਾਚੂਰ ਕਰਕੇ ਰੱਖ ਦੇਣਗੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਸੁਨਿਹਰੀ ਭਵਿੱਖ ਲਈ ਬੀਬੀ ਜਤਿੰਦਰ ਕੌਰ ਰੰਧਾਵਾ ਨੂੰ ਕਾਮਯਾਬ ਕਰਨ ਦੀ ਵੋਟਰਾਂ ਨੂੰ ਪੂਰਜੋਰ ਅਪੀਲ ਕੀਤੀ ਤਾਂ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦਾ ਇਕ ਵਾਰ ਚਹੁੰਮੁਖੀ ਵਿਕਾਸ ਹੋ ਸੱਕੇ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਕਰੀਬੀ ਸਾਥੀ ਅਤੇ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ
Published on: ਨਵੰਬਰ 9, 2024 6:16 ਬਾਃ ਦੁਃ