NRI ਦੇ ਘਰ ‘ਤੇ ਗੋਲੀਬਾਰੀ, ਪੁਲਿਸ ਜਾਂਚ ‘ਚ ਜੁਟੀ

ਪੰਜਾਬ

ਕਪੂਰਥਲਾ, 9 ਨਵੰਬਰ, ਦੇਸ਼ ਕਲਿਕ ਬਿਊਰੋ :
ਕਪੂਰਥਲਾ ‘ਚ ਦੇਰ ਰਾਤ ਪਿੰਡ ਕੋਟ ਕਰਾਰ ਖਾਂ ‘ਚ ਇਕ NRI ਦੇ ਘਰ ‘ਤੇ ਗੋਲੀਬਾਰੀ ਕੀਤੀ ਗਈ। ਪੁਲਸ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਦੀ ਮੰਨੀਏ ਤਾਂ ਗੋਲੀ ਚਲਾਉਣ ਵਾਲਿਆਂ ਨੇ ਫਿਰੌਤੀ ਦਾ ਨੋਟ ਵੀ ਸੁੱਟਿਆ ਹੈ। ਜਿਸ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ 6 ਰਾਉਂਡ ਫਾਇਰ ਕੀਤੇ ਗਏ।
ਬੀਤੀ ਰਾਤ ਕਰੀਬ 11:30 ਵਜੇ ਪਿੰਡ ਕੋਟ ਕਰਾਰ ਖਾਂ ਵਿੱਚ ਇੱਕ ਐਨਆਰਆਈ ਦੇ ਘਰ ਦੇ ਬਾਹਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ। ਜਿਸ ਤੋਂ ਬਾਅਦ ਡੀਐਸਪੀ ਦੀਪ ਕਰਨ ਸਮੇਤ ਸਦਰ ਥਾਣੇ ਦੀ ਪੁਲੀਸ ਟੀਮ ਮੌਕੇ ’ਤੇ ਪੁੱਜੀ ਅਤੇ ਜਾਂਚ ਕੀਤੀ। ਦੱਸਿਆ ਜਾਂਦਾ ਹੈ ਕਿ ਐਨਆਰਆਈ ਪਰਿਵਾਰ ਨੇ ਕੁਝ ਦਿਨ ਪਹਿਲਾਂ ਕੁਝ ਗਰੀਬ ਲੜਕੀਆਂ ਦੇ ਵਿਆਹ ਕਰਵਾਏ ਸਨ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਗਈ ਸੀ। ਇਹ ਹਰਕਤ ਉਸੇ ਵੀਡੀਓ ਤੋਂ ਬਾਅਦ ਕੀਤੀ ਗਈ। ਹਾਲਾਂਕਿ ਅਧਿਕਾਰਤ ਤੌਰ ‘ਤੇ ਇਸ ਦੀ ਪੁਸ਼ਟੀ ਨਹੀਂ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।