ਬਠਿੰਡਾ: 09 ਨਵੰਬਰ 2024, ਦੇਸ਼ ਕਲਿੱਕ ਬਿਓਰੋ
ਠੇਕਾ ਮੁਲਾਜਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਪਵਨਦੀਪ ਸਿੰਘ,ਬਲਿਹਾਰ ਸਿੰਘ ਕਟਾਰੀਆ,ਸਿਮਰਨਜੀਤ ਸਿੰਘ ਨੀਲੋਂ,ਸ਼ੇਰ ਸਿੰਘ ਖੰਨਾ,ਜਸਪ੍ਰੀਤ ਸਿੰਘ ਗਗਨ,ਸੁਰਿੰਦਰ ਕੁਮਾਰ,ਜਗਸੀਰ ਸਿੰਘ ਭੰਗੂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਬਿਜਲੀ ਵਿੰਗ ਵਿੱਚ ਪਿਛਲੇ 17-18 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਤਨਦੇਹੀ ਨਾਲ਼ ਸੇਵਾਵਾਂ ਦੇ ਰਹੇ ਜ਼ਿਲਾ ਸ੍ਰੀ ਅਮ੍ਰਿਤਸਰ ਸਾਹਿਬ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਦੀ ਬਿਜਾਏ ਵਿਭਾਗ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋੰ ਜ਼ਬਰ ਦੇ ਜ਼ੋਰ ਨਾਲ਼ ਠੇਕਾ ਮੁਲਾਜ਼ਮ ਨੂੰ ਨੌਕਰੀ ਤੋਂ ਫ਼ਾਰਗ ਕਰਨ ਦੀ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ ‘ਮੋਰਚਾ’ ਮੰਗ ਕਰਦਾ ਹੈ ਕਿ ਵਿਭਾਗ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਉਕਤ ਠੇਕਾ ਮੁਲਾਜ਼ਮਾਂ ਨੂੰ ਫ਼ਾਰਗ ਕਰਨ ਦੇ ਲੋਕ-ਦੋਖੀ ਫੈਸਲੇ ਨੂੰ ਤੁਰੰਤ ਪ੍ਰਭਾਵ ਨਾਲ਼ ਵਾਪਿਸ ਲਵੇ ਅਤੇ ਉਕਤ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਨੂੰ ਜਲਦ ਪ੍ਰਵਾਨ ਕਰੇ,ਮੋਰਚੇ ਦੇ ਸੂਬਾਈ ਆਗੂਆਂ ਨੇ ਪੀ.ਡਬਲਯੂ.ਡੀ.ਇਲੈੱਕਟਰੀਕਲ ਆਊਟਸੋਰਸ਼ ਮੁਲਾਜ਼ਮ ਯੂਨੀ: (ਪੰਜਾਬ) ਵੱਲੋੰ ਠੇਕਾ ਮੁਲਾਜ਼ਮਾਂ ਦੀ ਬਹਾਲੀ ਲਈ 18 ਨਵੰਬਰ 2024 ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕੀਤੇ ਜਾ ਰਹੇ ਸੰਘਰਸ਼ ਦੀ ਜ਼ੋਰਦਾਰ ਹਮਾਇਤ ਕਰਦਿਆਂ ਕਿਹਾ ਕਿ ਇਸ ਸੰਘਰਸ਼ ਵਿੱਚ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀ ਭਰਵੀਂ ਸ਼ਮੂਲੀਅਤ ਕਰਵਾਈ ਜਾਵੇਗੀ !