ਕੋਲਕਾਤਾ, 9 ਨਵੰਬਰ, ਦੇਸ਼ ਕਲਿਕ ਬਿਊਰੋ :
ਪੱਛਮੀ ਬੰਗਾਲ ਦੇ ਹਾਵੜਾ ‘ਚ ਰੇਲ ਹਾਦਸਾ ਵਾਪਰਿਆ ਹੈ। ਸਿਕੰਦਰਾਬਾਦ-ਸ਼ਾਲੀਮਾਰ ਐਕਸਪ੍ਰੈਸ ਦੇ 3 ਡੱਬੇ ਪਟੜੀ ਤੋਂ ਉਤਰ ਗਏ। ਹਾਲਾਂਕਿ ਇਸ ਘਟਨਾ ‘ਚ ਕੋਈ ਵੀ ਗੰਭੀਰ ਜ਼ਖਮੀ ਨਹੀਂ ਹੋਇਆ ਹੈ।
ਰੇਲਵੇ ਮੁਤਾਬਕ ਇਹ ਹਾਦਸਾ ਕੋਲਕਾਤਾ ਤੋਂ 40 ਕਿਲੋਮੀਟਰ ਦੂਰ ਨਲਪੁਰ ‘ਚ ਅੱਜ ਸ਼ਨੀਵਾਰ ਸਵੇਰੇ ਕਰੀਬ 5.30 ਵਜੇ ਵਾਪਰਿਆ।ਅਧਿਕਾਰੀਆਂ ਨੇ ਦੱਸਿਆ ਕਿ 22850 ਸਿਕੰਦਰਾਬਾਦ-ਸ਼ਾਲੀਮਾਰ ਐਕਸਪ੍ਰੈਸ ਹਫ਼ਤੇ ਵਿੱਚ ਇੱਕ ਵਾਰ ਚੱਲਦੀ ਹੈ।
ਟਰੇਨ ਖੜਗਪੁਰ ਡਿਵੀਜ਼ਨ ਦੇ ਨਲਪੁਰ ਸਟੇਸ਼ਨ ਤੋਂ ਲੰਘ ਰਹੀ ਸੀ ਤਾਂ ਡੱਬੇ ਪਟੜੀ ਤੋਂ ਉਤਰ ਗਏ। ਇਸ ਵਿੱਚ ਇੱਕ ਡੱਬਾ ਪਾਰਸਲ ਵੈਨ ਦਾ ਹੈ ਅਤੇ ਦੋ ਯਾਤਰੀ ਡੱਬੇ ਹਨ। ਹਾਦਸੇ ਤੋਂ ਕਰੀਬ ਪੰਜ ਘੰਟੇ ਬਾਅਦ ਮੇਨ ਲਾਈਨ ਨੂੰ ਵੀ ਬਹਾਲ ਕਰ ਦਿੱਤਾ ਗਿਆ ਹੈ।11:43 AM
ਸਿਕੰਦਰਾਬਾਦ-ਸ਼ਾਲੀਮਾਰ ਐਕਸਪ੍ਰੈਸ ਦੇ 3 ਡੱਬੇ ਪਟੜੀ ਤੋਂ ਉਤਰੇ