ਪੰਜਾਬ ਯੂਨੀਵਰਸਿਟੀ ਦੀ ਸੈਨਟ ਨੂੰ ਭੰਗ ਕਰਕੇ ਕੇਂਦਰ ਸਰਕਾਰ ਨੂੰ “ਕਬਜ਼ਾ” ਕਰਵਾਉਣ ਦੇ ਯਤਨ ਨਾ ਸਹਿਣਯੋਗ: ਪ੍ਰੋ. ਬਡੂੰਗਰ

Punjab

ਪਟਿਆਲਾ , 10 ਨਵੰਬਰ, ਦੇਸ਼ ਕਲਿੱਕ ਬਿਓਰੋ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਖ਼ਤਮ ਕਰਨ ਦੀ ਕੇਂਦਰ ਸਰਕਾਰ ਦੀ ਤਜਵੀਜ਼ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਨਾਲ ਕੀਤੇ ਜਾ ਰਹੇ ਦਰ-ਬ-ਦਰ ਧੱਕਿਆਂ ਨੂੰ ਬੰਦ ਕੀਤਾ ਜਾਵੇ। 

ਪ੍ਰੋ. ਬਡੂੰਗਰ ਨੇ ਕਿਹਾ ਕਿ ਦੇਸ਼ ਦੀ ਵੰਡ ਤੋਂ ਪਹਿਲਾਂ ਪੰਜਾਬ ਦੇ ਲਾਹੌਰ ( ਲਹਿੰਦੇ ਪੰਜਾਬ, ਹੁਣ ਪਾਕਿਸਤਾਨ ) ਵਿੱਚ ਪੰਜਾਬ ਯੂਨੀਵਰਸਿਟੀ ਸੀ, ਦੇਸ਼ ਦੀ ਵੰਡ ਤੋਂ ਬਾਅਦ ਨਵੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਬਣਾ ਦਿੱਤੀ ਗਈ। 

ਪ੍ਰੋ. ਬਡੂੰਗਰ ਨੇ ਕਿਹਾ ਕਿ 1 ਨਵੰਬਰ 1966 ਨੂੰ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਵੰਡ ਕੇ ਤਿੰਨ ਟੁਕੜੇ ਕਰਦਿਆਂ ਹਰਿਆਣਾ ਤੇ ਹਿਮਾਚਲ ਬਣਾ ਦਿੱਤੇ ਗਏ, ਤੇ ਪੰਜਾਬ ਦੇ ਪੰਜਾਬੀ ਬੋਲਦੇ ਅਨੇਕਾਂ ਪਿੰਡਾਂ ਨੂੰ ਉਜਾੜ ਕੇ ਚੰਡੀਗੜ੍ਹ ਬਣਾ ਦਿੱਤਾ ਗਿਆ ਤੇ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾ ਦਿੱਤਾ ਗਿਆ ਸੀ । ਉਨ੍ਹਾਂ ਕਿਹਾ ਕਿ ਪੰਜਾਬ ਦੀ ਹਾਈ ਕੋਰਟ ਤੇ ਪੰਜਾਬੀ ਬੋਲਦੇ ਇਲਾਕੇ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਅਧਿਕਾਰ ਪੰਜਾਬ ਕੋਲੋਂ ਖੋ ਲਏ ਗਏ।

ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਪੰਜਾਬ ਵਿੱਚੋਂ 1966 ਵਿੱਚ ਨਵੇਂ ਰਾਜ ਬਣਨ ਉਪਰੰਤ ਚੰਡੀਗੜ੍ਹ ਨੂੰ ਪੰਜਾਬ ਤੇ ਹਰਿਆਣਾ ਵਿੱਚ 60% ਤੇ 40% ਰੇਸ਼ੋ ਨਿਸ਼ਚਿਤ ਕਰ ਦਿੱਤੀ ਗਈ ਜਿਸ ਦੌਰਾਨ ਪੰਜਾਬ 60% ਤੇ 40% ਹਰਿਆਣਾ ਦਾ ਕੋਟਾ ਨਿਸ਼ਚਿਤ ਕਰ ਦਿੱਤਾ ਗਿਆ।  

ਪ੍ਰੋ. ਬਡੁੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨਟ ਨੂੰ ਭੰਗ ਕਰਕੇ ਕੇਂਦਰ ਸਰਕਾਰ ਦਾ ਪੂਰਾ ਕਬਜ਼ਾ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ, ਜਿਸ ਕਾਰਨ ਪੰਜਾਬੀਆਂ ਵਿੱਚ ਬਹੁਤ ਵੱਡਾ ਰੋਸ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਨਾਲ ਪਹਿਲਾਂ ਹੀ ਵੱਡਾ ਧੱਕਾ ਹੋਇਆ ਹੈ ਤੇ ਹੁਣ ਇਹ ਹੋਰ ਪੰਜਾਬ ਨਾਲ ਹੋਰ ਵੱਡਾ ਨਾ ਸਹਿਣਯੋਗਣ ਧੱਕਾ ਹੋਵੇਗਾ । 

ਪ੍ਰੋਫੈਸਰ ਬਡੂੰਗਰ ਨੇ ਕੇਂਦਰ ਦੀ ਬੀਜੇਪੀ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਪਹਿਲਾਂ ਤੋਂ ਕੀਤੇ ਜਾ ਰਹੇ ਧੱਕਿਆਂ ਨੂੰ ਦੂਰ ਕਰੇ, ਨਾਕਿ ਹੋਰ ਪੰਜਾਬ ਨਾਲ ਧੱਕੇ ਕੀਤੇ ਜਾਣ। 

Latest News

Latest News

Leave a Reply

Your email address will not be published. Required fields are marked *