ਖਾਦ ਡੀਲਰਾਂ ਦੇ ਸਟਾਕ ਦੀ ਤਹਿਸੀਲਦਾਰ ਅਤੇ ਖੇਤੀਬਾੜੀ ਵਿਭਾਗ ਨੇ ਕੀਤੀ ਚੈਕਿੰਗ

Punjab

ਮਾਲੇਰਕੋਟਲਾ 10 ਨਵੰਬਰ : ਦੇਸ਼ ਕਲਿੱਕ ਬਿਓਰੋ

                ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਤੇ ਹੋਰਨਾਂ ਫ਼ਸਲਾਂ ਦੀ ਬਿਜਾਈ ਲਈ ਨਿਰਵਿਘਨ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪ੍ਰਸਾਸ਼ਨਿਕ ਅਧਿਕਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸਾ ਨਿਰਦੇਸਾਂ ਤਹਿਤ ਲਗਾਤਾਰ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਖਾਦਾਂ ਦੀ ਜਮ੍ਹਾਖੋਰੀ, ਕੀਮਤ ਵੱਧ ਵਸੂਲਣ ਤੇ ਖਾਦ ਨਾਲ ਹੋਰ ਸਮਾਨ ਵੇਚਣ ਵਾਲਿਆਂ ‘ਤੇ ਨਕੇਲ ਕਸੀ ਜਾ ਸਕੇ ।

                ਇਸ ਸਬੰਧੀ ਤਹਿਸੀਲਦਾਰ ਸ਼ੀਸੂ ਪਾਲ,ਖੇਤੀਬਾੜੀ ਅਫ਼ਸਰ ਡਾ ਕੁਲਵੀਰ ਸਿੰਘ,ਖੇਤੀਬਾੜੀ ਵਿਕਾਸ ਅਫ਼ਸਰ ਕਲਦੀਪ ਕੌਰ ਵੱਲੋਂ ਸਥਾਨਕ ਖਾਦ ਵਿਕਰੇਤਾਵਾਂ ਅਤੇ ਡੀਲਰਾਂ ਦੇ ਸਟਾਕ ਦੀ ਜਾਂਚ ਕੀਤੀ ਗਈ। ਤਹਿਸੀਲਦਾਰ ਸ਼ੀਸੂ ਪਾਲ ਨੇ ਦੱਸਿਆ ਕਿ ਜੇਕਰ ਕੋਈ ਖਾਦ ਵਿਕਰੇਤਾ ਕਿਸਾਨਾਂ ਨੂੰ ਡੀ.ਏ.ਪੀ ਖਾਦ ਉਪਲਬੱਧ ਹੋਣ ਦੇ ਬਾਵਜੂਦ ਮਨਾ ਕਰੇਗਾ ਜਾਂ ਡੀ.ਏ.ਪੀ. ਖਾਦ ਨਾਲ ਟੈਗਿੰਗ ਕਰੇਗਾ ਜਾਂ ਖਾਦ ਨੂੰ ਕੰਟਰੋਲਡ ਕੀਮਤ ਤੋਂ ਵੱਧ ਵੇਚੇਗਾ ਤਾਂ ਉਸ ਖਾਦ ਵਿਕਰੇਤਾ ਦਾ ਲਾਇਸੈਂਸ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਜਾਵੇਗਾ ਅਤੇ ਉਸ ਦੇ ਖ਼ਿਲਾਫ਼ ਖਾਦ ਕੰਟਰੋਲ ਆਰਡਰ 1985 ਦੇ ਤਹਿਤ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇਗੀ।

               ਇਸ ਮੌਕੇ ਖੇਤੀਬਾੜੀ ਅਫ਼ਸਰ ਡਾ. ਕੁਲਵੀਰ ਸਿੰਘ ਨੇ ਜ਼ਿਲ੍ਹੇ ਦੇ ਖਾਦ ਵਿਕਰੇਤਾਵਾਂ ਨੂੰ ਆਪਣੇ ਸਟਾਕ ਦਾ ਪੂਰਾ ਰਿਕਾਰਡ ਰੱਖਣ ਦੀ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਕਰੇਤਾ ਦਾ ਸਟਾਕ ਰਿਕਾਰਡ ਨਾਲ ਮੇਲ ਨਾ ਖਾਇਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਖੇਤੀਬਾੜੀ ਵਿਕਾਸ ਅਫ਼ਸਰ ਕਲਦੀਪ ਕੌਰ ਨੇ ਜ਼ਿਲ੍ਹੇ ਅੰਦਰ ਡੀ.ਏ.ਪੀ ਖਾਦ ਦੇ ਨਾਲ ਬਦਲਵੀਆਂ ਫਾਸਫੇਟਿਕ ਖਾਦਾਂ ਜਿਵੇਂ ਕਿ ਸਿੰਗਲ ਸੁਪਰ ਫਾਸਫੇਟ, 12:32:16 ਅਤੇ ਟ੍ਰਿਪਲ ਸੁਪਰ ਫਾਸਫੇਟ ਵੀ ਮੁਹਾਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਕਣਕ ਦੀ ਬਿਜਾਈ ਸਮੇਂ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ।

                ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਖਾਦ ਜਾ ਹੋਰ ਕੋਈ ਵੀ ਖੇਤੀਬਾੜੀ ਦਾ ਸਾਮਾਨ ਖਰੀਦਣ ਸਮੇਂ ਪੱਕਾ ਬਿੱਲ ਜ਼ਰੂਰ ਲਿਆ ਜਾਵੇ ਤਾਂ ਜੋ ਉਪਭੋਗਤਾ ਕੋਲ ਵੀ ਖ਼ਰੀਦ ਦਾ ਪੂਰਾ ਰਿਕਾਰਡ ਰਹੇ ਅਤੇ ਕਿਸੇ ਵੀ ਤਰ੍ਹਾਂ ਦੀ ਸਾਮਾਨ ‘ਚ ਖਰਾਬੀ ਹੋਣ ‘ਤੇ ਵਿਕਰੇਤਾ ‘ਤੇ ਕਾਰਵਾਈ ਕੀਤੀ ਜਾ ਸਕੇ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।