ਮੋਹਾਲੀ, 12 ਨਵੰਬਰ, ਦੇਸ਼ ਕਲਿਕ ਬਿਊਰੋ :
ਮੁਹਾਲੀ ਵਿੱਚ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਡੀਜੀਪੀ ਗੌਰਵ ਯਾਦਵ ਦੀਆਂ ਹਦਾਇਤਾਂ ’ਤੇ 200 ਦੇ ਕਰੀਬ ਵਾਧੂ ਜਵਾਨਾਂ ਅਤੇ 30 ਦੇ ਕਰੀਬ ਪੀਸੀਆਰ ਵਾਹਨਾਂ ਨਾਲ ਪੁਲੀਸ ਫੋਰਸ ਮਜ਼ਬੂਤ ਕਰ ਦਿੱਤੀ ਗਈ ਹੈ। ਇਸ ਕਦਮ ਨਾਲ ਖੇਤਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਨਿਗਰਾਨੀ ਸਮਰੱਥਾ ਵਿੱਚ ਸੁਧਾਰ ਹੋਵੇਗਾ, ਨਤੀਜੇ ਵਜੋਂ ਸੁਰੱਖਿਆ ਦੇ ਹੋਰ ਸਖ਼ਤ ਪ੍ਰਬੰਧ ਹੋਣਗੇ।
ਡੀਆਈਜੀ ਜਗਦਲੇ ਅਨੁਸਾਰ ਵਾਹਨਾਂ ਅਤੇ ਪੁਲੀਸ ਮੁਲਾਜ਼ਮਾਂ ਦੀ ਗਿਣਤੀ ਵਧਾਈ ਜਾ ਰਹੀ ਹੈ ਤਾਂ ਜੋ ਸ਼ਰਾਰਤੀ ਅਨਸਰਾਂ ਨੂੰ ਕਾਬੂ ਕੀਤਾ ਜਾ ਸਕੇ। ਮੁਹਾਲੀ ਪੁਲੀਸ ਦੀ ਇਸ ਨਵੀਂ ਪ੍ਰਣਾਲੀ ਤਹਿਤ ਚੰਡੀਗੜ੍ਹ ਵਾਂਗ ਸ਼ਹਿਰ ਦੀਆਂ ਅੰਦਰੂਨੀ ਸੜਕਾਂ ’ਤੇ ਬਕਾਇਦਾ ਨਾਕਾਬੰਦੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।