ਲੁਧਿਆਣਾ ‘ਚ ਮੋਬਾਇਲ ‘ਤੇ ਗੱਲ ਕਰਦਿਆਂ ਅਚਾਨਕ ਦੂਜੀ ਮੰਜ਼ਿਲ ਤੋਂ ਹੇਠਾਂ ਡਿੱਗਿਆ ਵਿਅਕਤੀ, ਮੌਤ

ਪੰਜਾਬ

ਲੁਧਿਆਣਾ, 12 ਨਵੰਬਰ, ਦੇਸ਼ ਕਲਿਕ ਬਿਊਰੋ :
ਲੁਧਿਆਣਾ ‘ਚ ਫੋਨ ਸੁਣਦੇ ਸਮੇਂ ਇਕ ਵਿਅਕਤੀ ਅਚਾਨਕ ਸੰਤੁਲਨ ਗੁਆ ਬੈਠਾ। ਜਿਸ ਕਾਰਨ ਉਹ ਦੂਜੀ ਮੰਜ਼ਿਲ ਤੋਂ ਹੇਠਾਂ ਡਿੱਗ ਗਿਆ। ਸਿਰ ‘ਤੇ ਸੱਟ ਲੱਗਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਲਾਕੇ ਦੇ ਲੋਕ ਉਸ ਨੂੰ ਸਿਵਲ ਹਸਪਤਾਲ ਲੈ ਕੇ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਵਿਮਲੇਸ਼ ਕੁਮਾਰ ਵਜੋਂ ਹੋਈ ਹੈ।
ਮ੍ਰਿਤਕ ਦੇ ਜਾਣਕਾਰ ਰਾਮ ਕ੍ਰਿਸ਼ਨ ਨੇ ਦੱਸਿਆ ਕਿ ਉਹ ਗੀਤਾ ਨਗਰ ਤਾਜਪੁਰ ਰੋਡ ਦਾ ਰਹਿਣ ਵਾਲਾ ਹੈ। ਵਿਮਲੇਸ਼ ਅੱਜ ਛੱਤ ‘ਤੇ ਟਹਿਲ ਰਿਹਾ ਸੀ। ਉਸ ਨੂੰ ਕਿਸੇ ਦਾ ਫੋਨ ਆਇਆ ਸੀ। ਫੋਨ ਸੁਣਦੇ ਹੋਏ ਅਚਾਨਕ ਉਸਦਾ ਪੈਰ ਤਿਲਕ ਗਿਆ। ਵਿਮਲੇਸ਼ ਦੂਜੀ ਮੰਜ਼ਿਲ ਤੋਂ ਗੁਆਂਢੀਆਂ ਦੀ ਛੱਤ ‘ਤੇ ਡਿੱਗ ਗਿਆ।
ਵਿਮਲੇਸ਼ ਇੱਕ ਧਾਗਾ ਮਿੱਲ ਵਿੱਚ ਕੰਮ ਕਰਦਾ ਸੀ। ਉਸ ਦੇ ਦੋ ਬੱਚੇ ਹਨ। ਵਿਮਲੇਸ਼ 7 ਸਾਲਾਂ ਤੋਂ ਲੁਧਿਆਣਾ ‘ਚ ਰਹਿ ਰਿਹਾ ਹੈ। ਵਿਮਲੇਸ਼ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਫਿਲਹਾਲ ਪੁਲਿਸ ਨੇ ਉਸਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ।

Latest News

Latest News

Leave a Reply

Your email address will not be published. Required fields are marked *