ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ: ਡਾ ਰਵਜੋਤ ਸਿੰਘ

ਪੰਜਾਬ

ਚੰਡੀਗੜ੍ਹ, 12 ਨਵੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਅਤੇ ਸੀਵਰੇਜ ਦੀ ਸਫਾਈ, ਸਟਰੀਟ ਲਾਈਟਾਂ ਦੀ ਵਰਕਿੰਗ ਕੰਡੀਸ਼ਨ ਯਕੀਨੀ ਬਣਾਉਣਾ ਅਤੇ ਸਵੱਛ ਪਾਣੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਅੱਜ ਮਿਉਂਸੀਪਲ ਭਵਨ ਵਿਖੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਸਬੰਧਿਤ ਵਿਧਾਇਕਾਂ ਦੀ ਹਾਜ਼ਰੀ ਵਿੱਚ ਮਿਉਂਸੀਪਲ ਕਮਿਸ਼ਨਰ, ਲੁਧਿਆਣਾ, ਵਧੀਕ ਡਿਪਟੀ ਕਮਿਸ਼ਨਰ, (ਸ਼ਹਿਰੀ ਵਿਕਾਸ) ਲੁਧਿਆਣਾ, ਵਧੀਕ ਡਿਪਟੀ ਕਮਿਸ਼ਨਰ(ਜਨਰਲ) ਫਤਹਿਗੜ੍ਹ ਸਾਹਿਬ, ਮਾਨਸਾ, ਬਠਿੰਡਾ, ਸੰਗਰੂਰ ਅਤੇ ਸਰਦੂਲਗੜ, ਭਿੱਖੀ, ਬਰੀਵਾਲਾ, ਰਾਮਪੁਰਾ ਫੂਲ, ਤਲਵੰਡੀ ਸਾਬੋ, ਸੰਗਰੂਰ, ਚੀਮਾਂ, ਮੂਨਕ, ਦਿੜ੍ਹਬਾ, ਖਨੌਰੀ, ਮਲੋਦ, ਮੁਲਾਪੁਰ ਦਾਖਾਂ, ਸਾਹਨੇਵਾਲ, ਮਾਛੀਵਾੜਾ ਅਤੇ ਅਮਲੋਹ ਨਗਰ ਕੌਂਸਲ/ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਸ਼ਹਿਰਾਂ ਨੂੰ ਸਾਫ ਸੁਥਰਾ ਅਤੇ ਕੂੜਾ ਮੁਕਤ ਕਰਨ ਲਈ ਯੋਗ ਉਪਰਾਲੇ ਕੀਤੇ ਜਾਣ।

ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਕਿ ਜਿੱਥੇ ਵੀ ਕੂੜੇ ਦੇ ਢੇਰ ਡੰਪ ਸਾਈਟਾਂ ‘ਤੇ ਪਏ ਹਨ ਤਾਂ ਇਹਨਾਂ ਕੂੜੇ ਦੇ ਢੇਰਾਂ ਦੀ ਜਲਦ ਤੋ ਜਲਦ ਸਫਾਈ ਕਰਵਾਕੇ ਇਸ ਕੂੜੇ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾਵੇ ਤਾਂ ਜੋ ਸ਼ਹਿਰਾਂ ਨੂੰ ਸਾਫ ਸੁਥਰਾ ਅਤੇ ਹਰਾ ਭਰਾ ਬਣਾਇਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰਾਂ ਵਿੱਚ ਸੀਵਰੇਜ ਦੀ ਸਾਫ ਸਫਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਸੀਵਰੇਜ ਦੇ ਬਲਾਕ ਹੋਣ ਨਾਲ ਸੀਵਰੇਜ ਦਾ ਗੰਦਾਂ ਪਾਣੀ ਗਲੀਆਂ ਅਤੇ ਸੜਕਾਂ ਵਿੱਚ ਇੱਕਠਾ ਨਾ ਹੋਵੇ।

ਡਾ ਰਵਜੋਤ ਸਿੰਘ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਵੀ ਸਾਡੀ ਸਰਕਾਰ ਦੀ ਵਚਨਬੱਧਤਾ ਹੈ। ਉਨ੍ਹਾਂ ਆਦੇਸ ਦਿੰਦਿਆਂ ਕਿਹਾ ਕਿ ਸ਼ਹਿਰੀ ਸਥਾਨਕ ਇਕਾਈਆਂ ਨਾਲ ਸਬੰਧਤ ਰੋਜਾਨਾ ਦੇ ਕੰਮਾਂ ਨੂੰ ਵੀ ਸਮਾਂ ਬੱਧ ਤਰੀਕੇ ਨਾਲ ਨਿਪਟਾਇਆ ਜਾਣਾ ਯਕੀਨੀ ਬਣਾਇਆ ਜਾਵੇ।

ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਨੇ ਖੇਤਰੀ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਆਪਣੇ ਹਲਕੇ ਦੇ ਵਿਧਾਇਕ ਨਾਲ ਵਿਕਾਸ ਕਾਰਜਾਂ ਸਬੰਧੀ ਹਰੇਕ ਜਾਣਕਾਰੀ ਸਾਂਝੀ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਦੀ ਜ਼ਰੂਰਤ ਮੁਤਾਬਿਕ ਵਿਕਾਸ ਕਾਰਜ਼ ਕਰਵਾਏ ਜਾ ਸਕਣ।

ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੁਰੀ ਤਰ੍ਹਾਂ ਕੰਮ ਕਰ ਰਹੀ ਹੈ। ਇਸ ਲਈ ਜੇਕਰ ਕੋਈ ਵੀ ਅਧਿਕਾਰੀ/ਕਰਮਚਾਰੀ ਭ੍ਰਿਸਟਾਚਾਰ ਵਿੱਚ ਲਿਪਤ ਪਾਇਆ ਜਾਂਦਾ ਹੈ ਤਾਂ ਉਸਨੂੰ ਬਖ਼ਸਿਆ ਨਹੀਂ ਜਾਵੇਗਾ। ਉਨ੍ਹਾਂ ਨੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣੱਵਤਾ ਲਿਆਉਣ ਦੀ ਵੀ ਅਧਿਕਾਰੀਆਂ ਨੂੰ ਅਪੀਲ ਕੀਤੀ।

ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਪਾਸੋਂ ਵੱਖ ਵੱਖ ਸਕੀਮਾਂ ਅਧੀਨ ਚੱਲ ਰਹੇ ਪ੍ਰਾਜੈਕਟਾਂ ਅਤੇ ਅਣਵਰਤੇ ਫੰਡਾਂ ਬਾਰੇ ਵਿਸਤ੍ਰਿਤ ਜਾਣਕਾਰੀ ਹਾਸਿਲ ਕੀਤੀ ਅਤੇ ਅਧਿਕਾਰੀਆਂ ਨੂੰ ਅਣਵਰਤੇ ਫੰਡਾਂ ਨੂੰ ਜਲਦ ਤੋਂ ਜਲਦ ਵਿਕਾਸ ਕਾਰਜਾਂ ਲਈ ਖਰਚਣ ਦੇ ਆਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਅਣਵਰਤੇ ਫੰਡਾਂ ਨੂੰ ਵਿਕਾਸ ਕਾਰਜਾਂ ਲਈ ਲੋਕ ਹਿੱਤ ਵਿੱਚ ਨਾ ਖਰਚਿਆ ਗਿਆ ਤਾਂ ਅਜਿਹੇ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਆਰੰਭ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਲਈ ਵਿਕਾਸ ਕਾਰਜਾਂ ਲਈ ਜੇਕਰ ਫੰਡਾਂ ਦੀ ਜ਼ਰੂਰਤ ਹੋਵੇ ਤਾਂ ਉਹ ਮੁਕੰਮਲ ਤਜਵੀਜ਼ ਤਿਆਰ ਕਰਕੇ ਹੈਡ ਕੁਆਰਟਰ ਨੂੰ ਭੇਜਣ।

ਕੈਬਨਿਟ ਮੰਤਰੀ ਨੇ ਸੀਵਰੇਜ ਟਰੀਟਮੈਂਟ ਪਲਾਂਟਾ ਅਤੇ ਵਾਟਰ ਟਰੀਟਮੈਂਟ ਪਲਾਂਟਾ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟਾ ਅਤੇ ਵਾਟਰ ਟਰੀਟਮੈਂਟ ਪਲਾਂਟਾ ਦੇ ਪ੍ਰਗਤੀ ਅਧੀਨ ਪ੍ਰਾਜੈਕਟਾਂ ਨੂੰ ਤੇਜੀ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨੇ ਅੱਗੇ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਢੁੱਕਵੀਂ ਪੰਚਾਇਤੀ ਜਗ੍ਹਾ ਦੀ ਚੋਣ ਕੀਤੀ ਜਾਵੇ ਜੇਕਰ ਇਹਨਾਂ ਪਲਾਂਟਾ ਲਈ ਪੰਚਾਇਤੀ ਜਗ੍ਹਾ ਉਪਲਬੱਧ ਨਾ ਹੋਵੇ ਤਾਂ ਸਰਕਾਰ ਦੇ ਨਿਯਮਾਂ ਨੂੰ ਅਪਣਾਉਂਦੇ ਹੋਏ ਸਬੰਧਤ ਅਧਿਕਾਰੀਆਂ ਅਤੇ ਜ਼ਿਲਾ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕਰਕੇ ਪ੍ਰਾਈਵੇਟ ਜਗ੍ਹਾ ਦੀ ਚੋਣ ਕਰਕੇ ਜਲਦੀ ਤੋਂ ਜਲਦੀ ਖਰੀਦ ਕਰਨ ਲਈ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ।

ਇਸ ਮੌਕੇ ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਪੀ ਐਮ ਆਈ ਡੀ ਸੀ ਦੇ ਸੀ ਈ ਓ ਦੀਪਤੀ ਉੱਪਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਹਾਜ਼ਰ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।