ਮੋਹਾਲੀ, 12 ਨਵੰਬਰ: ਦੇਸ਼ ਕਲਿੱਕ ਬਿਓਰੋ
ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਰਾਜ ਪੱਧਰੀ ਖੇਡਾਂ ਦੌਰਾਨ ਖੇਡ ਸ਼ੂਟਿੰਗ, ਮਿਤੀ 13 ਨਵੰਬਰ 2024 ਤੋਂ 17 ਨਵੰਬਰ 2024 ਤੱਕ ਸਰਕਾਰੀ ਸ਼ੂਟਿੰਗ ਰੇਂਜ ਫੇਸ-6 ਐਸ.ਏ.ਐਸ.ਨਗਰ ਵਿਖੇ ਕਰਵਾਈ ਜਾ ਰਹੀ ਹੈ, ਜਿਸ ਦੇ ਉਦਘਾਟਨੀ ਸਮਾਰੋਹ ਵਿੱਚ ਵਿਧਾਇਕ ਸ੍ਰੀਮਤੀ ਅਨਮੋਲ ਗਗਨ ਮਾਨ ਵੱਲੋ ਸ਼ਿਰਕਤ ਕੀਤੀ ਜਾਵੇਗੀ।
ਇਹਨਾਂ ਖੇਡਾਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋ ਖਿਡਾਰੀ ਭਾਗ ਲੈਣਗੇ ਅਤੇ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ (ਲੜਕੇ ਅਤੇ ਲੜਕੀਆਂ) ਵਿਚਕਾਰ ਮੁਕਾਬਲੇ ਹੋਣਗੇ। ਜਿਸ ਵਿੱਚ ਉਮਰ ਵਰਗ ਅੰ-14, ਅੰ-17, ਅੰ-21, ਅੰ-21-30, 31 ਤੋਂ 40, 41 ਤੋਂ 50, 51 ਤੋਂ 60, 61 ਤੋਂ 70 ਅਤੇ 70 ਤੋਂ ਉੱਪਰ ਉਮਰ ਵਰਗ ਦੇ ਖਿਡਾਰੀ ਭਾਗ ਲੈਣਗੇ।
Published on: ਨਵੰਬਰ 12, 2024 7:05 ਬਾਃ ਦੁਃ