ਚੰਡੀਗੜ੍ਹ, 12 ਨਵੰਬਰ, ਦੇਸ਼ ਕਲਿਕ ਬਿਊਰੋ :
ਡੇਰਾ ਬਾਬਾ ਨਾਨਕ ਸੀਟ ‘ਤੇ ਹੋ ਰਹੀ ਵਿਧਾਨ ਸਭਾ ਉਪ ਚੋਣ ਦੌਰਾਨ ਹਰਿਆਣਾ ਦੀ ਕੁਰੂਕਸ਼ੇਤਰ ਜੇਲ੍ਹ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੋਟਰਾਂ ਨੂੰ ਧਮਕੀਆਂ ਦੇਣ ਦੀ ਸ਼ਿਕਾਇਤ ‘ਤੇ ਢੁੱਕਵੀਂ ਕਾਰਵਾਈ ਨਾ ਕਰਨ ਦੇ ਮਾਮਲੇ ‘ਚ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ ਸਿੰਘ ਨੂੰ ਹਟਾ ਦਿੱਤਾ ਹੈ।
ਇਸ ਤੋਂ ਇਲਾਵਾ ਉਨ੍ਹਾਂ ਦੀ ਥਾਂ ‘ਤੇ ਨਵਾਂ ਡੀਐਸਪੀ ਨਿਯੁਕਤ ਕਰਨ ਲਈ ਪੰਜਾਬ ਸਰਕਾਰ ਤੋਂ ਤਿੰਨ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਮੰਗਿਆ ਗਿਆ ਹੈ।ਇਸ ਤੋਂ ਇਲਾਵਾ ਹਰਿਆਣਾ ਜੇਲ੍ਹ ਵਿਭਾਗ ਨੂੰ ਪੱਤਰ ਵੀ ਲਿਖਿਆ ਗਿਆ ਹੈ। ਨਾਲ ਹੀ ਜੱਗੂ ਭਗਵਾਨਪੁਰੀਆ ‘ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਇਸ ਮਾਮਲੇ ‘ਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ।
Published on: ਨਵੰਬਰ 12, 2024 12:56 ਬਾਃ ਦੁਃ