ਚੰਡੀਗੜ੍ਹ, 12 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਅਜੇ ਵੀ ਆਮ ਨਾਲੋਂ ਵੱਧ ਹੈ। ਪੰਜਾਬ ਵਿੱਚ 5 ਡਿਗਰੀ ਅਤੇ ਚੰਡੀਗੜ੍ਹ ਵਿੱਚ 4 ਡਿਗਰੀ ਤਾਪਮਾਨ ਆਮ ਨਾਲੋਂ ਵੱਧ ਪਾਇਆ ਜਾ ਰਿਹਾ ਹੈ। ਇਸ ਦੌਰਾਨ, ਪੱਛਮੀ ਹਿਮਾਲਿਆ ਵਿੱਚ ਇੱਕ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ। ਵੈਸਟਰਨ ਡਿਸਟਰਬੈਂਸ ਤੋਂ ਦੂਰੀ ਹੋਣ ਕਾਰਨ ਪੰਜਾਬ ‘ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਪਰ ਤਾਪਮਾਨ ‘ਚ ਮਾਮੂਲੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।
ਪਾਕਿਸਤਾਨ ਨਾਲ ਲੱਗਦੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਦੇਖਿਆ ਗਿਆ ਹੈ, ਜਿਸ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਵਿੱਚ 14 ਨਵੰਬਰ ਤੱਕ ਧੁੰਦ ਪੈ ਸਕਦੀ ਹੈ।ਧੁੰਦ ਹਵਾਈ ਮਾਰਗਾਂ ਨੂੰ ਵੀ ਪ੍ਰਭਾਵਿਤ ਕਰ ਰਹੀ ਹੈ। ਸੋਮਵਾਰ ਨੂੰ ਲਗਾਤਾਰ ਤੀਜੇ ਦਿਨ ਅੰਮ੍ਰਿਤਸਰ-ਪੁਣੇ ਫਲਾਈਟ ਨੂੰ ਦਿੱਲੀ ਡਾਇਵਰਟ ਕਰ ਦਿੱਤਾ ਗਿਆ।