ਮਾਨਸਾ, 12 ਨਵੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬੀ ਗਾਇਕ ਮਰਹੂਮ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਿੱਚ ਸੁਰੱਖਿਆ ਵਜੋਂ ਤੈਨਾਨ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਨਾਲ ਤੈਨਾਤ ਗੰਨਮੈਨ ਹਰਦੀਪ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਖਬਰ ਹੈ।
ਇਹ ਵੀ ਪੜ੍ਹੋ : ਮੋਬਾਇਲ ‘ਤੇ ਗੱਲ ਕਰਦਿਆਂ ਅਚਾਨਕ ਦੂਜੀ ਮੰਜ਼ਿਲ ਤੋਂ ਹੇਠਾਂ ਡਿੱਗਿਆ ਵਿਅਕਤੀ, ਮੌਤ
ਮਿਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਦੇ ਨਾਲ ਗੰਨਮੈਨ ਹਰਦੀਪ ਸਿੰਘ ਤੈਨਾਤ ਸੀ। ਬੀਤੇ ਦੇਰ ਰਾਤ ਨੂੰ ਜਦੋਂ ਹਰਦੀਪ ਸਿੰਘ ਲਾਈਸੈਂਸੀ ਪਿਸਤੌਲ ਨੂੰ ਸਾਫ ਕਰ ਰਿਹਾ ਸੀ ਇਸ ਦੌਰਾਨ ਗੋਲੀ ਚੱਲਣ ਕਾਰਨ ਉਸਦੀ ਮੌਤ ਹੋ ਗਈ।
ਮ੍ਰਿਤਕ ਹਰਦੀਪ ਸਿੰਘ ਦੀ ਲਾਸ਼ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਰੱਖਿਆ ਗਿਆ ਹੈ। ਇਸ ਘਟਨਾ ਦਾ ਪਤਾ ਚਲਦਿਆਂ ਪੁਲਿਸ ਵੀ ਪਹੁੰਚ ਗਈ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
Published on: ਨਵੰਬਰ 12, 2024 12:28 ਬਾਃ ਦੁਃ