ਅੰਮ੍ਰਿਤਸਰ, 13 ਨਵੰਬਰ, ਦੇਸ਼ ਕਲਿੱਕ ਬਿਓਰੋ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚ ਕੇ ਸਿੰਘ ਸਾਹਿਬ ਨੂੰ ਲਿਖਤੀ ਪੱਤਰ ਦੇ ਕੇ ਬੇਨਤੀ ਕੀਤੀ ਹੈ ਕਿ ਉਨ੍ਹਾਂ ਨੂੰ ਲਾਈ ਜਾਣ ਵਾਲੀ ਧਾਰਮਿਕ ਸਜ਼ਾ ਦਾ ਜਲਦੀ ਐਲਾਨ ਕੀਤਾ ਜਾਵੇ।
ਸ੍ਰੀ ਬਦਲ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਹਰ ਸਿੱਖ ਲਈ ਅਕਾਲ ਤਖ਼ਤ ਸਾਹਿਬ ਸੁਪਰੀਮ ਹੈ ਅਤੇ ੳਹ ਅਕਾਲ ਤਖਤ ਦਾ ਹਰ ਹੁਕਮ ਮੰਨਣ ਲਈ ਤਿਆਰ ਹਨ। ਉਨ੍ਹਾਂ ਅੱਗੇ ਲਿਖਿਆ ਹੈ ਕਿ ਢਾਈ ਮਹੀਨੇ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਨੂੰ ਧਾਰਮਿਕ ਸਜ਼ਾ ਨਹੀਂ ਸੁਣਾਈ ਗਈ , ਉਨ੍ਹਾਂ ਅੱਗੇ ਲਿਖਿਆ ਹੈ ਕਿ ਪਾਰਟੀ ਕਮਾਂ ‘ਚ ਉਨ੍ਹਾਂ ਦੀ ਸ਼ਮੂਲੀਅਤ ਨਾ ਹੋਣ ਕਰਕੇ ਨਾ ਤਾਂ ਪਾਰਟੀ ਚਾਰ ਚੋਣਾਂ ‘ਚ ਹਿੱਸਾ ਲੈ ਸਕੀ ਹੈ ਅਤੇ ਨਾ ਹੀ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਦੀ ਬਹਾਲੀ ਦੇ ਚੱਲ ਰਹੇ ਘੋਲ ਵਿੱਚ ਹਿੱਸਾ ਲੈ ਸਕੀ ਹੈ ਅਤੇ ਨਾ ਹੀ ਹਰਿਆਣਾ ਸਰਕਾਰ ਨੂੰ ਚੰਡੀਗੜ੍ਹ ਵਿੱਚ ਦਿੱਤੀ ਜਾਣ ਵਾਲੀ ਜ਼ਮੀਨ ਵਿਰੁੱਧ ਘੋਲ ਕਰ ਸਕੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਉਨ੍ਹਾਂ ਖਿਲਾਫ ਲੱਗੇ ਇਲਜ਼ਾਮ ਝੂਠੇ ਤੇ ਸਿਆਸਤ ਤੋਂ ਪ੍ਰੇਰਿਤ ਹਨ। ਆਖਰ ‘ਚ ਉਨ੍ਹਾਂ ਸਿੰਘ ਸਾਹਿਬ ਨੂੰ ਫਿਰ ਬੇਨਤੀ ਕੀਤੀ ਹੈ ਕਿ ਉਨ੍ਹਾਂ ਬਾਰੇ ਫੈਸਲਾ ਜਲਦੀ ਕੀਤਾ ਜਾਵੇ ਅਤੇ ਉਹ ਅਕਾਲ ਤਖਤ ਦਾ ਹਰ ਹੁਕਮ ਮੰਨਣ ਲਾਈ ਤਿਆਰ ਹਨ।