ਚੰਡੀਗੜ੍ਹ, 13 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਯੂਨੀਵਰਸਿਟੀ ਵਿੱਚ ਅੱਜ ਬੁੱਧਵਾਰ ਨੂੰ ਮਾਹੌਲ ਗਰਮਾ ਗਿਆ। ਸੈਨੇਟ ਚੋਣਾਂ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਹੋ ਗਈ। ਇਸ ਦੌਰਾਨ ਪੁਲੀਸ ਨੇ ਉਨ੍ਹਾਂ ’ਤੇ ਹਲਕਾ ਲਾਠੀਚਾਰਜ ਵੀ ਕੀਤਾ। ਇਸ ਦੌਰਾਨ ਕੁਝ ਵਿਦਿਆਰਥੀ ਜ਼ਖਮੀ ਵੀ ਹੋਏ।ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ।ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਪਿੱਛੇ ਨਹੀਂ ਹਟਣਗੇ।
ਅੱਜ ਸੈਨੇਟ ਚੋਣਾਂ ਦੀ ਮੰਗ ਨੂੰ ਲੈ ਕੇ ਹੜਤਾਲ ‘ਤੇ ਬੈਠੇ ਵਿਦਿਆਰਥੀਆਂ ਨੇ ਉਪ ਕੁਲਪਤੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਯੋਜਨਾ ਬਣਾਈ ਸੀ। ਵਿਦਿਆਰਥੀ ਇਕੱਠੇ ਹੋ ਗਏ ਅਤੇ ਉਥੋਂ ਰਵਾਨਾ ਹੋ ਗਏ। ਪਰ ਇਕ ਸਮੇਂ ਉਨ੍ਹਾਂ ਨੇ ਆਪਣੀ ਯੋਜਨਾ ਬਦਲ ਲਈ।
ਇਸ ਤੋਂ ਬਾਅਦ ਉਹ ਲਾਅ ਆਡੀਟੋਰੀਅਮ ਵੱਲ ਚਲ ਪੲ। ਉਥੇ ਪੰਜਾਬ ਵਿਜ਼ਨ 2047 ਪ੍ਰੋਗਰਾਮ ਚੱਲ ਰਿਹਾ ਸੀ। ਇਸ ਵਿੱਚ ਪੰਜਾਬ ਦੇ ਕਈ ਮੰਤਰੀ, ਕਾਰੋਬਾਰੀ ਅਤੇ ਕਈ ਮਾਹਿਰ ਸ਼ਾਮਲ ਸਨ। ਇਸ ਦੌਰਾਨ ਪੁਲਿਸ ਨੂੰ ਹੱਥਾਂ ਪੈਰਾਂ ਦੀ ਪੈ ਗਈ। ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।ਪਰ ਵਿਦਿਆਰਥੀ ਪਿੱਛੇ ਹਟਣ ਦੇ ਹੱਕ ਵਿੱਚ ਨਹੀਂ ਸਨ।
Published on: ਨਵੰਬਰ 13, 2024 3:48 ਬਾਃ ਦੁਃ