ਚੰਡੀਗੜ੍ਹ, 13 ਨਵੰਬਰ, ਦੇਸ਼ ਕਲਿਕ ਬਿਊਰੋ :
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਕਿਸੇ ਨਾ ਕਿਸੇ ਮੁੱਦੇ ‘ਤੇ ਕਿਸਾਨਾਂ ‘ਤੇ ਲਗਾਤਾਰ ਨਿਸ਼ਾਨਾ ਸਾਧ ਰਹੇ ਹਨ। ਦੋ ਦਿਨ ਪਹਿਲਾਂ ਬਿੱਟੂ ਨੇ ਖਾਦ ਦੀ ਲੁੱਟ ਕਰਨ ਵਾਲੇ ਕਿਸਾਨ ਆਗੂਆਂ ਨੂੰ ਤਾਲਿਬਾਨੀ ਕਿਹਾ ਸੀ। ਬਿੱਟੂ ਨੇ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਸੀ ਕਿ ਸਰਕਾਰ ਕਿਸਾਨ ਆਗੂਆਂ ਦੀਆਂ ਜਾਇਦਾਦਾਂ ਦੀ ਜਾਂਚ ਕਰਵਾਏਗੀ।ਨੇਤਾ ਬਣਨ ਤੋਂ ਪਹਿਲਾਂ ਅਤੇ ਬਾਅਦ ਵਿਚ ਉਨ੍ਹਾਂ ਕੋਲ ਕਿੰਨੀ ਜਾਇਦਾਦ ਸੀ।
ਇਸ ਬਿਆਨ ਤੋਂ ਬਾਅਦ ਬਿੱਟੂ ਨੇ ਹੁਣ ਐਕਸ ‘ਤੇ ਆਪਣੀ ਜਾਇਦਾਦ ਅਤੇ ਦੇਣਦਾਰੀਆਂ ਨੂੰ ਜਨਤਕ ਕੀਤਾ ਹੈ। ਬਿੱਟੂ ਨੇ ਐਕਸ ‘ਤੇ ਲਿਖਿਆ ਕਿ ਮੈਂ ਐਲਾਨ ਕੀਤਾ ਸੀ ਕਿ ਮੈਂ ਆਪਣੀ ਜਾਇਦਾਦ ਅਤੇ ਦੇਣਦਾਰੀਆਂ ਦਾ ਜਨਤਕ ਤੌਰ ‘ਤੇ ਐਲਾਨ ਕਰਾਂਗਾ। ਇਸ ਸਿਲਸਿਲੇ ‘ਚ ਹੁਣ ਮੈਂ ਇਸਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਪੋਸਟ ਕਰ ਰਿਹਾ ਹਾਂ।
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੀ ਸੰਪਤੀ ਜਨਤਕ ਕੀਤੀ