ਚੰਡੀਗੜ੍ਹ, 13 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਜ਼ਿਆਦਾਤਰ ਸ਼ਹਿਰ ਧੂੰਏਂ ਦੀ ਲਪੇਟ ‘ਚ ਹਨ।ਚੰਡੀਗੜ੍ਹ ਦੀ ਹਵਾ ਪੂਰੀ ਵੀ ਤਰ੍ਹਾਂ ਪ੍ਰਦੂਸ਼ਿਤ ਹੋ ਚੁੱਕੀ ਹੈ। ਪੰਜਾਬ ਦੇ ਗੋਬਿੰਦਗੜ੍ਹ, ਮੰਡੀਗੜ੍ਹ ਵਿੱਚ ਸਭ ਤੋਂ ਵੱਧ AQI 269 ਦਰਜ ਕੀਤਾ ਗਿਆ ਹੈ। ਸੂਬੇ ਦੇ ਤਾਪਮਾਨ ‘ਚ 24 ਘੰਟਿਆਂ ‘ਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੁਣ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 30.4 ਡਿਗਰੀ ਦਰਜ ਕੀਤਾ ਗਿਆ ਹੈ।
ਇਸੇ ਦੌਰਾਨ ਮੌਸਮ ਵਿਭਾਗ ਨੇ 15 ਨਵੰਬਰ ਤੱਕ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਵਿਜ਼ੀਬਿਲਟੀ ਘੱਟ ਗਈ ਹੈ। ਇਸ ਕਾਰਨ ਹਵਾਈ ਅਤੇ ਸੜਕੀ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਮਾਹਿਰਾਂ ਅਨੁਸਾਰ ਲੋਕਾਂ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਘਰੋਂ ਨਿਕਲਣਾ ਚਾਹੀਦਾ ਹੈ। ਕਾਰ ਨੂੰ ਲੇਨ ਵਿੱਚ ਚਲਾਇਆ ਜਾਣਾ ਚਾਹੀਦਾ ਹੈ,ਟ੍ਰੈਫਿਕ ਲਾਈਟਾਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਅੰਮ੍ਰਿਤਸਰ ਦਾ AQI 254, ਬਠਿੰਡਾ ਦਾ 151, ਜਲੰਧਰ ਦਾ 232, ਲੁਧਿਆਣਾ ਦਾ 228, ਮੰਡੀ ਗੋਬਿੰਦਗੜ੍ਹ ਦਾ 289 ਅਤੇ ਪਟਿਆਲਾ ਦਾ 269 ਦਰਜ ਕੀਤਾ ਗਿਆ ਹੈ। ਜਦਕਿ ਰੂਪਨਗਰ ਦਾ AQI 190 ਰਿਹਾ ਹੈ। 24 ਘੰਟਿਆਂ ਵਿੱਚ ਪਰਾਲੀ ਸਾੜਨ ਦੇ 83 ਮਾਮਲੇ ਦਰਜ ਕੀਤੇ ਗਏ ਹਨ। ਇਹ ਰਾਹਤ ਦੀ ਗੱਲ ਹੈ ਕਿ 9 ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ।