ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਯੋਜਨਾ ਅਧੀਨ 34 ਮਰੀਜ਼ਾਂ ਦੇ ਇਲਾਜ ਲਈ 3726400 ਰੁਪਏ ਦੀ ਦਿੱਤੀ ਵਿੱਤੀ ਸਹਾਇਤਾ

ਪੰਜਾਬ

 ਕਿਹਾ, ਹਰੇਕ ਨਾਗਰਿਕ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਵਿਭਾਗ ਪੂਰੀ ਸਮਰੱਥਾ ਨਾਲ ਕੰਮ ਕਰੇ

ਮਾਲੇਰਕੋਟਲਾ 13 ਨਵੰਬਰ : ਦੇਸ਼ ਕਲਿੱਕ ਬਿਓਰੋ

                  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਕੈਂਸਰ ਵਰਗੀ ਨਾ ਮੁਰਾਦ ਬਿਮਾਰੀ ਦੇ ਇਲਾਜ ਲਈ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਸਕੀਮ ਅਧੀਨ ਜ਼ਿਲ੍ਹੇ ਦੇ 34 ਕੈਂਸਰ ਦੇ ਮਰੀਜ਼ਾਂ ਨੂੰ ਸਾਲ ਹੁਣ ਤੱਕ 3726400 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ  ।

                   ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਮਰੀਜ਼ ਨੂੰ ਇਲਾਜ ਲਈ 1 ਲੱਖ 50 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੀ ਪ੍ਰਕਿਰਿਆ ਆਨ-ਲਾਈਨ ਕੀਤੀ ਜਾਂਦੀ ਹੈ ਜੋ ਸਿੱਧੇ ਤੌਰ ‘ਤੇ ਜਿਹੜੇ ਹਸਪਤਾਲ ਤੋਂ ਮਰੀਜ਼ ਇਲਾਜ ਕਰਵਾਉਂਦਾ ਹੈ ਉਸ ਹਸਪਤਾਲ ਨੂੰ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ।

               ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ ਵਿੱਤੀ ਸਾਲ 2024-25 ਦੌਰਾਨ  ਅਕਤੂਬਰ 2024 ਤੱਕ ਮਾਲੇਰਕੋਟਲਾ ਜ਼ਿਲ੍ਹੇ ਦੇ 34 ਮਰੀਜ਼ਾਂ ਨੂੰ ਇਹ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਸਕੀਮ ਅਧੀਨ ਮਰੀਜ਼ਾਂ ਨੂੰ ਇਹ ਸਹਾਇਤਾ ਰਾਸ਼ੀ ਆਨ-ਲਾਈਨ ਤਰੀਕੇ ਨਾਲ ਪੇਪਰ ਲੇਸ ਅਤੇ ਕੈਸ਼ ਲੇਸ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਜ਼ਿਲ੍ਹੇ ਦੇ ਵਸਨੀਕ ਮਰੀਜ਼ ਭਾਵੇਂ ਸੂਬੇ ਦੇ ਕਿਸੇ ਵੀ ਜ਼ਿਲ੍ਹੇ ਵਿੱਚੋਂ ਪੰਜਾਬ ਸਰਕਾਰ ਤੋਂ ਇਮਪੈਨਲਡ ਹਸਪਤਾਲ ਤੋਂ ਜੇਕਰ ਇਲਾਜ ਕਰਵਾਉਂਦੇ ਹਨ ਤਾਂ ਉਨ੍ਹਾਂ ਦੇ ਇਲਾਜ ਦਾ 1 ਲੱਖ 50 ਹਜ਼ਾਰ ਤੱਕ ਦਾ ਖਰਚਾ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਸਕੀਮ ਰਾਹੀਂ ਸਿੱਧਾ ਹਸਪਤਾਲ ਨੂੰ ਦਿੱਤਾ ਜਾਂਦਾ ਹੈ।

              ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਹਦਾਇਤ ਕੀਤੀ ਕਿ ਮੁੱਖ ਮੰਤਰੀ ਪੰਜਾਬ ਅਤੇ ਸਿਹਤ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰੇਕ ਨਾਗਰਿਕ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੇ ਸਮਰੱਥਾ ਨਾਲ ਕੰਮ ਕੀਤਾ ਜਾਵੇ।

Published on: ਨਵੰਬਰ 13, 2024 4:39 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।