ਡੀ ਏ ਪੀ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵਿਕਰੀ ਸਮੇਂ ਕਿਸਾਨਾਂ ਨੂੰ ਹੋਰ ਗੈਰ ਜ਼ਰੂਰੀ ਵਸਤਾਂ ਵੇਚਣ ਤੋਂ ਗ਼ੁਰੇਜ਼ ਕੀਤਾ ਜਾਵੇ- ਮੁੱਖ ਖੇਤੀਬਾੜੀ ਅਫਸਰ

Punjab

ਫਾਜ਼ਿਲਕਾ,13 ਨਵੰਬਰ, ਦੇਸ਼ ਕਲਿੱਕ ਬਿਓਰੋ
         ਡਾ: ਸੰਦੀਪ ਰਿਣਵਾ, ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜਿਲ੍ਹਾ ਫਾਜ਼ਿਲਕਾ ਵਿੱਚ ਡੀ ਏ ਪੀ ਖਾਦ ਦੀ ਕਾਲਾਬਜ਼ਾਰੀ ਅਤੇ ਜਮਾਂ ਖੋਰੀ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿਸਾਨਾਂ ਨੂੰ ਡੀ.ਏ.ਪੀ ਖਾਦ ਜ਼ਰੂਰਤ ਅਨੁਸਾਰ ਮਿਲਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਨੇ ਕਿਹਾ ਕਿ ਇਸ ਲਈ ਟੀਮਾਂ ਸਮੇਂ ਸਮੇਂ ਤੇ ਦੁਕਾਨਾਂ ਦੀ ਚੈਕਿੰਗ ਕਰ ਰਹੀਆਂ ਹਨ। ਉਨਾਂ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਰੋਜ਼ਾਨਾ ਦੁਕਾਨ ਤੇ ਖਾਦ ਦਾ ਸਟਾਕ ਬੋਰਡ ਵਿਚ ਸਟਾਕ ਵਿਚ ਮੌਜੂਦ ਖਾਦ ਦੀ ਮਾਤਰਾ ਅਤੇ ਕੀਮਤ ਲਿਖੀ ਹੋਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਕਣਕ ਦੀ ਫ਼ਸਲ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ ਏ ਪੀ ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ।
ਉਨਾਂ ਦੱਸਿਆ ਕਿ ਡੀ ਏ ਪੀ ਖਾਦ ਦੇ ਬਦਲ ਵੱਜੋਂ ਕਿਸਾਨ ਖਾਦ ਅਤੇ ਟ੍ਰਿਪਲ ਸੁਪਰ ਫਾਸਫੇਟ ਖਾਦ ,ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਟ੍ਰਿਪਲ ਸਪਰ ਫਾਸਫੇਟ ਵਿੱਚ ਡੀ ਏ ਪੀ ਵਾਂਗੂ 46% ਫਾਸਫੋਰਸ ਤੱਤ ਹੁੰਦਾ ਹੈ ਅਤੇ ਇਸ ਦੀ ਕੀਮਤ ਪ੍ਰਤੀ ਬੋਰੀ 1250-1300/-ਰੁਪਏ ਹੈ ਜਦ ਕਿ ਡੀ ਏ ਪੀ ਦੀ ਕੀਮਤ ਪ੍ਰਤੀ ਬੈਗ 1350/- ਰੁਪਏ ਹੈ।ਉਨਾਂ ਦੱਸਿਆ ਕਿ ਕਿਸਾਨ ਖਾਦ ਦੀ ਵਰਤੋਂ ਵੀ ਡੀ ਏ ਪੀ ਦੇ ਬਦਲ ਵੱਜੋਂ ਕੀਤੀ ਜਾ ਸਕਦੀ ਹੈ।
ਉਨਾਂ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿੱਚ ਮੌਜੂਦ ਵਿਕਰੀ ਕੀਤੀ ਖਾਦ ਦਾ ਸਟਾਕ ਨਿਲ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੌਸ ਮਸ਼ੀਨਾਂ ਅਤੇ ਦੁਕਾਨ ਤੇ ਅਣਵਿਕੀ ਖਾਦ ਦਾ ਸਟਾਕ ਇਕਸਾਰ ਹੋਵੇ ਤਾਂ ਜੋ ਜ਼ਰੂਰਤ ਅਨੁਸਾਰ ਭਾਰਤ ਸਰਕਾਰ ਤੋਂ ਡੀ ਏ ਪੀ ਖਾਦ ਮਿਲ ਸਕੇ।ਉਨਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ ।ਉਨਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ , ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ ।ਉਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985  ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ। ਇਸ ਤੋਂ ਬਿਨ੍ਹਾਂ ਜੇਕਰ ਕੋਈ ਖਾਦ ਦੇ ਨਾਲ ਗੈਰ ਜਰੂਰੀ ਸਮਾਨ ਦੇ ਰਿਹਾ ਹੋਵੇ ਜਾਂ ਰੇਟ ਵੱਧ ਲਗਾ ਰਿਹਾ ਹੋਵੇ ਤਾਂ ਕਿਸਾਨ ਹੈਲਪਲਾਈਨ ਨੰਬਰ 1100 ‘ਤੇ ਕਾਲ ਕਰਕੇ ਜਾਂ ਸੰਪਰਕ ਨੰਬਰ +91-98555-01076 ‘ਤੇ ਵਟਸਐਪ ਸੁਨੇਹਾ ਭੇਜ ਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।