ਪਰਾਲੀ ਨੂੰ ਅੱਗ ਲਗਾਉਣ ਦੇ 230 ਕੇਸਾਂ ਵਿੱਚ FIR, ਰੈਡ ਇੰਟਰੀ ,10 ਲੱਖ ਦੇ ਕਰੀਬ ਜੁਰਮਾਨੇ

ਪੰਜਾਬ

ਫਰੀਦਕੋਟ 14 ਨਵੰਬਰ, ਦੇਸ਼ ਕਲਿੱਕ ਬਿਓਰੋ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਜਿਲ੍ਹੇ ਵਿੱਚ ਕੀਤੀ ਜਾ ਰਹੀ ਕਾਰਵਾਈ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਸਮੂਹ ਐਸ.ਡੀ.ਐਮਜ਼, ਖੇਤੀਬਾੜੀ ਵਿਭਾਗ, ਕਲੱਸਟਰ ਅਫਸਰ, ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲੱਗਣ ਹੁਣ ਤੱਕ ਆਏ 230 ਕੇਸਾਂ ਤੇ ਚਿੰਤਾ ਪ੍ਰਗਟ ਕਰਦਿਆਂ ਸਮੂਹ  ਅਧਿਕਾਰੀਆਂ ਨੋਡਲ , ਕਲੱਸਟਰ  ਅਫਸਰਾਂ ਅਤੇ ਪੁਲਸ ਨੂੰ ਹੋਰ ਸੁਚੇਤ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਮੂਹ ਨੋਡਲ ਅਫਸਰ ਅਤੇ ਕਲੱਸਟਰ ਅਫਸਰਾਂ ਵੱਲੋ ਤਾਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੀ ਹੈ। ਇਸ ਦੇ ਨਾਲ ਹੀ ਅੱਜ ਸਮੁੱਚੇ ਜ਼ਿਲੇ ਵਿਚ ਸਮੂਹ ਗ੍ਰਾਮ ਸਭਾਵਾਂ ਨਾਲ ਮੀਟਿੰਗਾਂ ਆਯੋਜਿਤ ਕਰਕੇ ਸਾਰੇ ਪਿੰਡ ਵਾਸੀਆਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਮੌਕੇ ਉਨ੍ਹਾਂ ਜ਼ਿਲੇ ਵਿਚ ਹੁਣ ਤੱਕ ਆਏ ਕੇਸਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਿਮੋਰਟ ਸੈਂਸਰਿੰਗ ਬੋਰਡ ਲੁਧਿਆਣਾ ਵੱਲੋਂ ਪ੍ਰਾਪਤ ਹੋਈ ਰਿਪੋਰਟ ਮੁਤਾਬਕ ਜਿਲ੍ਹੇ ਵਿੱਚ ਹੁਣ ਤੱਕ  ਅੱਗ ਲੱਗਣ ਦੇ ਕੇਸਾਂ ਦੀ ਜੋ ਰਿਪੋਰਟ ਭੇਜੀ ਗਈ ਹੈ, ਉਨ੍ਹਾਂ ਵਿਚੋਂ ਕਾਰਵਾਈ ਕਰਨ ਉਪਰੰਤ ਅੱਗ ਲੱਗਣ ਦੇ ਕੁੱਲ 230 ਕੇਸ ਸਾਹਮਣੇ ਆਏ ਹਨ। ਇਨ੍ਹਾਂ  ਕੇਸਾਂ ਤੇ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਅਤੇ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਗਈ ਤੇ ਉਨ੍ਹਾਂ ਨੂੰ 10 ਲੱਖ ਰੁਪਏ ਦੇ ਕਰੀਬ ਜੁਰਮਾਨਾ ਕੀਤਾ ਗਿਆ ਹੈ।

ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਛੁੱਟੀਆਂ ਵਿਚ ਵੀ ਸਾਰੇ ਅਧਿਕਾਰੀ, ਨੋਡਲ ਅਤੇ ਕਲੱਸਟਰ ਅਫਸਰ ਫੀਲਡ ਵਿੱਚ ਰਹਿਣਗੇ ਅਤੇ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਪ੍ਰਤੀ ਜਾਗਰੂਕ ਕਰਨਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕੋਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਢਾਈ ਏਕੜ ਦੀ ਮਾਲਕੀ ਵਾਲੇ ਕਿਸਾਨ ਨੂੰ 5000 ਰੁਪਏ, ਢਾਈ ਤੋਂ ਪੰਜ ਏਕੜ ਦੀ ਮਾਲਕੀ ਵਾਲੇ ਕਿਸਾਨ ਨੂੰ 10000 ਰੁਪਏ ਅਤੇ ਪੰਜ ਏਕੜ ਤੋਂ ਜ਼ਿਆਦਾ ਜ਼ਮੀਨ ਦੀ ਮਾਲਕ ਵਾਲੇ ਕਿਸਾਨਾਂ ਨੂੰ 30000 ਰੁਪਏ ਜੁਰਮਾਨਾ ਲਗਾਇਆ ਜਾਵੇਗਾ ਅਤੇ ਇਸ ਦੇ ਨਾਲ ਨਾਲ ਉਨ੍ਹਾਂ ਦੇ ਜਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਤੇ ਰਹਿੰਦ ਖੂੰਹਦ ਨੂੰ ਅੱਗ ਨਾ ਲੱਗਾ ਕੇ ਖੇਤਾਂ ਵਿਚ ਹੀ ਇਸ ਦਾ ਨਿਪਟਾਰਾ ਕਰਕੇ ਵਾਤਾਵਰਨ ਦੀ ਸੰਭਾਲ ਕਰਨ ਵਿੱਚ ਆਪਣਾ ਸਹਿਯੋਗ ਦੇਣ ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ ਸਿੰਘ ਗਰੇਵਾਲ, ਐੱਸ. ਡੀ. ਐੱਮ ਫ਼ਰੀਦਕੋਟ ਮੇਜਰ ਡਾ. ਵਰੁਣ ਕੁਮਾਰ ,  ਸ਼੍ਰੀ ਵਰਿੰਦਰ ਸਿੰਘ ਐੱਸ. ਡੀ. ਐੱਮ ਕੋਟਕਪੂਰਾ, ਸ਼੍ਰੀ ਸੂਰਜ ਐੱਸ. ਡੀ. ਐੱਮ  ਜੈਤੋ ,  ਜੀ.ਏ. ਮੈਡਮ ਤੁਸ਼ਿਤਾ ਗੁਲਾਟੀ, ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ, ਡਾ. ਅਮਨਦੀਪ ਕੇਸ਼ਵ ਤੋਂ ਇਲਾਵਾ ਸਮੂਹ ਕਲੱਸਟਰ ਅਫਸਰ ,ਨੋਡਲ ਅਫਸਰ ਵੀ ਹਾਜ਼ਰ ਸਨ।

Latest News

Latest News

Leave a Reply

Your email address will not be published. Required fields are marked *