ਪਰਾਲੀ ਸਾੜਨ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਰਾਸ਼ਟਰੀ

ਚੰਡੀਗੜ੍ਹ, 14 ਨਵੰਬਰ, ਦੇਸ਼ ਕਲਿਕ ਬਿਊਰੋ :
ਦਿੱਲੀ ‘ਚ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ ‘ਚ ਸੁਪਰੀਮ ਕੋਰਟ ‘ਚ ਅੱਜ ਵੀਰਵਾਰ ਨੂੰ ਸੁਣਵਾਈ ਹੋਣ ਜਾ ਰਹੀ ਹੈ। ਜਿਸ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਹਲਫੀਆ ਬਿਆਨ ਦੇ ਨਾਲ 10 ਦਿਨਾਂ ਦਾ ਡਾਟਾ ਦੇਣਾ ਹੈ। ਪਿਛਲੀ ਸੁਣਵਾਈ ਤੋਂ ਬਾਅਦ ਪੰਜਾਬ ਸਰਕਾਰ ਦੇ ਨਾਲ-ਨਾਲ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM) ਵੀ ਸਰਗਰਮ ਹੋ ਗਿਆ ਹੈ। CAQM ਨੇ ਪੰਜਾਬ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਹੈ।
ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਦੇ ਜਸਟਿਸ ਓਕਾ ਨੇ ਭਾਰਤ ਸਰਕਾਰ ਨੂੰ ਪੰਜਾਬ ਵੱਲੋਂ ਮੰਗੇ ਫੰਡਾਂ ਬਾਰੇ ਫੈਸਲਾ ਲੈਣ ਲਈ ਕਿਹਾ ਸੀ। ਜਿਸ ਨੂੰ ਕੇਂਦਰ ਨੇ ਰੱਦ ਕਰ ਦਿੱਤਾ ਹੈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਨੂੰ 10 ਦਿਨਾਂ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਦੇ ਵੇਰਵੇ ਹਲਫ਼ਨਾਮੇ ਸਮੇਤ ਦਾਖ਼ਲ ਕਰਨ ਦਾ ਹੁਕਮ ਦਿੱਤਾ ਸੀ। ਇਸ ਦੇ ਨਾਲ ਹੀ ਸੁਪਰੀਮ ਕੋਰਟ 2024 ‘ਚ ਦੀਵਾਲੀ ‘ਤੇ ਪ੍ਰਦੂਸ਼ਣ ਵਧਣ ‘ਤੇ ਵੀ ਟਿੱਪਣੀ ਕਰ ਸਕਦਾ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।