ਚੰਡੀਗੜ੍ਹ, 14 ਨਵੰਬਰ, ਦੇਸ਼ ਕਲਿਕ ਬਿਊਰੋ :
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਵਿੱਚ ਦੋ ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਭਲਕੇ ਯਾਨੀ 15 ਨਵੰਬਰ ਅਤੇ ਅਗਲੇ ਦਿਨ ਯਾਨੀ ਕਿ 16 ਨਵੰਬਰ ਨੂੰ ਸਾਰੇ ਸਕੂਲ, ਕਾਲਜ, ਸਰਕਾਰੀ ਦਫਤਰ, ਸਰਕਾਰੀ ਬੈਂਕ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।
ਸ਼ੁੱਕਰਵਾਰ 15 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਹੈ ਅਤੇ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਵਸ ਹੈ। ਨਾਲ ਹੀ 17 ਨਵੰਬਰ ਨੂੰ ਐਤਵਾਰ ਦੀ ਛੁੱਟੀ ਰਹੇਗੀ। ਹੁਣ ਤਿੰਨ ਦਿਨ ਕੋਈ ਸਰਕਾਰੀ ਕੰਮ ਨਹੀਂ ਹੋਵੇਗਾ। ਇਸ ਦੀ ਜਾਣਕਾਰੀ ਪੰਜਾਬ ਸਰਕਾਰ ਦੇ ਸਾਲਾਨਾ ਛੁੱਟੀਆਂ ਦੇ ਕੈਲੰਡਰ ਵਿੱਚ ਸਾਂਝੀ ਕੀਤੀ ਗਈ ਹੈ।