ਪੰਜਾਬ ‘ਚ ਵੱਖ-ਵੱਖ ਹਿੰਦੂ ਸੰਗਠਨਾਂ ਦੇ 4 ਲੋਕਾਂ ‘ਤੇ ਨਫ਼ਰਤੀ ਭਾਸ਼ਣ ਦੇਣ ਦਾ ਪਰਚਾ ਦਰਜ

ਪੰਜਾਬ

ਲੁਧਿਆਣਾ, 14 ਨਵੰਬਰ, ਦੇਸ਼ ਕਲਿਕ ਬਿਊਰੋ :
ਲੁਧਿਆਣਾ ‘ਚ ਜ਼ਿਲਾ ਪੁਲਸ ਨੇ ਵੱਖ-ਵੱਖ ਹਿੰਦੂ ਸੰਗਠਨਾਂ ਦੇ 4 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਚਾਰਾਂ ‘ਤੇ ਫੇਸਬੁੱਕ ਰਾਹੀਂ ਲਗਾਤਾਰ ਭੜਕਾਊ ਪੋਸਟਾਂ ਸ਼ੇਅਰ ਕਰਨ ਦਾ ਦੋਸ਼ ਹੈ। ਜਿਸ ਕਾਰਨ ਦੇਸ਼ ਦੀ ਏਕਤਾ ਨੂੰ ਖ਼ਤਰਾ ਹੈ।ਉਨ੍ਹਾਂ ਦਾ ਨਫ਼ਰਤ ਭਰਿਆ ਭਾਸ਼ਣ ਵੱਖ-ਵੱਖ ਧਰਮਾਂ ਵਿਚਕਾਰ ਦੁਸ਼ਮਣੀ ਪੈਦਾ ਕਰ ਸਕਦਾ ਹੈ। ਫਿਲਹਾਲ ਪੁਲਸ ਨੇ ਚਾਰਾਂ ਖਿਲਾਫ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਥਾਣਾ ਹੈਬੋਵਾਲ ਦੀ ਪੁਲਿਸ ਨੇ ਹਿੰਦੂ ਸੰਗਠਨ ਦੇ ਮੁਹੱਲਾ ਸਟਾਰ ਸਿਟੀ ਦੇ ਰਹਿਣ ਵਾਲੇ ਰੋਹਿਤ ਦੇ ਖਿਲਾਫ ਧਾਰਾ 152,196,353 ਬੀ.ਐਨ.ਐਸ. ਸਾਹਨੀ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਨਫਰਤ ਭਰਿਆ ਭਾਸ਼ਣ ਦਿੱਤਾ ਹੈ। ਇਸੇ ਤਰ੍ਹਾਂ ਥਾਣਾ ਡਿਵੀਜ਼ਨ ਨੰਬਰ 4 ਦੀ ਪੁਲੀਸ ਸੋਸ਼ਲ ਮੀਡੀਆ ਸੈੱਲ ਦੀ ਜਾਂਚ ਦੌਰਾਨ ਹਿੰਦੂ ਸਿੱਖ ਜਾਗ੍ਰਿਤੀ ਸੈਨਾ ਦੇ ਮੁਖੀ ਅਤੇ ਹਿੰਦੂ ਨਿਆ ਪੀਠ ਸੰਸਥਾ ਦੇ ਮੈਂਬਰ ਪ੍ਰਵੀਨ ਡੰਗ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ।
ਡੰਗ ‘ਤੇ ਆਪਣੇ ਫੇਸਬੁੱਕ ਪ੍ਰੋਫਾਈਲ ‘ਤੇ ਭੜਕਾਊ ਭਾਸ਼ਣ ਦੇਣ ਅਤੇ ਝੂਠੇ ਬਿਆਨ ਦੇਣ ਦਾ ਦੋਸ਼ ਹੈ। ਪੁਲੀਸ ਨੇ ਡੰਗ ਖ਼ਿਲਾਫ਼ 196(1),353(2) ਬੀ.ਐਨ.ਐਸ ਤਹਿਤ ਕੇਸ ਦਰਜ ਕਰ ਲਿਆ ਹੈ। ਥਾਣਾ ਡਿਵੀਜ਼ਨ ਨੰਬਰ 1 ਦੀ ਪੁਲੀਸ ਨੇ ਸ਼ਿਵ ਸੈਨਾ ਦੇ ਪ੍ਰਮੁੱਖ ਆਗੂ ਚੰਦਰਕਾਂਤ ਚੱਢਾ ਖ਼ਿਲਾਫ਼ ਨਫ਼ਰਤ ਭਰਿਆ ਭਾਸ਼ਣ ਦੇਣ ਦੇ ਦੋਸ਼ ਹੇਠ ਕਾਰਵਾਈ ਵੀ ਕੀਤੀ ਹੈ। ਪੁਲੀਸ ਨੇ ਚੱਢਾ ਖ਼ਿਲਾਫ਼ ਧਾਰਾ 196 (1), 353 (2), ਬੀ.ਐਨ.ਐਸ.
ਥਾਣਾ ਡਿਵੀਜ਼ਨ ਨੰਬਰ 3 ਦੀ ਪੁਲੀਸ ਨੇ ਸ਼ਿਵ ਸੈਨਾ ਪੰਜਾਬ ਦੇ ਮੈਂਬਰ ਭਾਨੂ ਪ੍ਰਤਾਪ ਖ਼ਿਲਾਫ਼ ਨਫ਼ਰਤੀ ਭਾਸ਼ਣ ਦੇਣ ਦਾ ਕੇਸ ਵੀ ਦਰਜ ਕੀਤਾ ਹੈ। ਭਾਨੂ ‘ਤੇ ਫੇਸਬੁੱਕ ਰਾਹੀਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਦਾ ਵੀ ਦੋਸ਼ ਹੈ। ਪੁਲੀਸ ਨੇ ਭਾਨੂ ਪ੍ਰਤਾਪ ਖ਼ਿਲਾਫ਼ ਧਾਰਾ 196(2),353(2) ਬੀਐਨਐਸ ਤਹਿਤ ਕੇਸ ਦਰਜ ਕਰ ਲਿਆ ਹੈ।

Published on: ਨਵੰਬਰ 14, 2024 10:27 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।