ਅੰਮ੍ਰਿਤਸਰ, 14 ਨਵੰਬਰ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ‘ਚ ਸੇਵਾਮੁਕਤ ਐੱਸਐੱਚਓ ਨੇ ਆਪਣੀ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਉਹ ਪਿਛਲੇ ਕੁਝ ਸਮੇਂ ਤੋਂ ਡਿਪ੍ਰੈਸ਼ਨ ਤੋਂ ਪੀੜਤ ਸੀ। ਇਸ ਤੋਂ ਇਲਾਵਾ ਕਈ ਮਾਮਲਿਆਂ ‘ਚ ਉਸ ਖਿਲਾਫ ਜਾਂਚ ਚੱਲ ਰਹੀ ਹੈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਰੰਧਾਵਾ ਵਜੋਂ ਹੋਈ ਹੈ।
ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਨੇ ਇਸ ਮਾਮਲੇ ਵਿੱਚ ਮੀਡੀਆ ਤੋਂ ਪੂਰੀ ਦੂਰੀ ਬਣਾ ਰੱਖੀ ਹੈ। ਸੁਖਵਿੰਦਰ ਰੰਧਾਵਾ ਲੰਬੇ ਸਮੇਂ ਤੋਂ ਅੰਮ੍ਰਿਤਸਰ ਵਿਚ ਹਨ। ਉਹ ਸਪੈਸ਼ਲ ਟਾਸਕ ਫੋਰਸ ਵਿੱਚ ਲੰਬਾ ਸਮਾਂ ਕੰਮ ਕਰਦੇ ਰਹੇ। ਜਿਸ ਦਾ ਗਠਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸੀ।
ਸੁਖਵਿੰਦਰ ਸਿੰਘ ਰੰਧਾਵਾ ਦੇ ਦੋ ਪੁੱਤਰ ਹਨ। ਜਿਨ੍ਹਾਂ ਵਿੱਚੋਂ ਇੱਕ ਪੁੱਤਰ ਅਮਨਦੀਪ ਸਿੰਘ ਸੀਆਈਏ ਸਟਾਫ਼ ਵਿੱਚ ਤਾਇਨਾਤ ਹੈ। ਰੰਧਾਵਾ ਖ਼ਿਲਾਫ਼ ਕਈ ਮਾਮਲਿਆਂ ਵਿੱਚ ਵਿਭਾਗੀ ਜਾਂਚ ਚੱਲ ਰਹੀ ਸੀ। ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ।
ਪੰਜਾਬ ਪੁਲਸ ਦੇ ਸੇਵਾਮੁਕਤ SHO ਵੱਲੋਂ ਖੁਦਕੁਸ਼ੀ