ਚੰਡੀਗੜ੍ਹ, 14 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬੀ ਗਾਇਕ ਅਤੇ ਅਭਿਨੇਤਾ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਦਿਲ-ਲੁਮੀਨਾਤੀ ਟੂਰ ਨੂੰ ਲੈ ਕੇ ਸੁਰਖੀਆਂ ‘ਚ ਹਨ। ਉਸ ਦਾ ਕੱਲ੍ਹ ਯਾਨੀ ਸ਼ੁੱਕਰਵਾਰ (15 ਨਵੰਬਰ) ਨੂੰ ਹੈਦਰਾਬਾਦ ਵਿੱਚ ਇੱਕ ਸੰਗੀਤ ਸਮਾਰੋਹ ਹੈ। ਤੇਲੰਗਾਨਾ ਸਰਕਾਰ ਨੇ ਦਿਲਜੀਤ ਦੋਸਾਂਝ, ਉਨ੍ਹਾਂ ਦੀ ਟੀਮ ਅਤੇ ਹੋਟਲ ਨੋਵੋਟੇਲ, ਹੈਦਰਾਬਾਦ ਨੂੰ ਨੋਟਿਸ ਜਾਰੀ ਕੀਤਾ ਹੈ।
ਤੇਲੰਗਾਨਾ ਦੇ ਜ਼ਿਲ੍ਹਾ ਭਲਾਈ ਅਫ਼ਸਰ ਵੱਲੋਂ ਜਾਰੀ ਨੋਟਿਸ ਵਿੱਚ ਗਾਇਕ ਨੂੰ ਲਾਈਵ ਸ਼ੋਅ ਦੌਰਾਨ ਪਟਿਆਲਾ ਪੈਗ ਅਤੇ ਪੰਜ ਤਾਰਾ ਵਰਗੇ ਗੀਤ ਨਾ ਗਾਉਣ ਲਈ ਕਿਹਾ ਗਿਆ ਹੈ। ਇਹ ਨੋਟਿਸ ਮਹਿਲਾ ਅਤੇ ਬਾਲ ਭਲਾਈ ਅਤੇ ਅਪਾਹਜ ਅਤੇ ਸੀਨੀਅਰ ਸਿਟੀਜ਼ਨ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਹੈ।
ਦੱਸ ਦੇਈਏ ਕਿ ਚੰਡੀਗੜ੍ਹ ਨਿਵਾਸੀ ਪੰਡਿਤਰਾਓ ਧਰੇਨਵਰ ਨੇ 4 ਨਵੰਬਰ ਨੂੰ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ‘ਚ ਕਿਹਾ ਗਿਆ ਸੀ ਕਿ ਬੱਚਿਆਂ ਨੂੰ ਸਟੇਜ ‘ਤੇ ਨਾ ਲਿਆਂਦਾ ਜਾਵੇ ਕਿਉਂਕਿ ਲਾਈਵ ਸ਼ੋਅ ਦੌਰਾਨ ਸ਼ੋਰ ਦੀ ਫ੍ਰੀਕੁਐਂਸੀ 122 ਡੀਬੀ ਤੋਂ ਵੱਧ ਹੁੰਦੀ ਹੈ। ਜੋ ਕਿ ਬੱਚਿਆਂ ਲਈ ਬਹੁਤ ਹਾਨੀਕਾਰਕ ਹੈ।
ਇਸੇ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਹਨ ਕਿ ਲਾਈਵ ਸ਼ੋਅ ਦੌਰਾਨ ਸ਼ਰਾਬ, ਨਸ਼ੇ ਅਤੇ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਨਾ ਗਾਏ ਜਾਣ।
ਹੈਦਰਾਬਾਦ ‘ਚ ਪ੍ਰੋਗਰਾਮ ਤੋਂ ਇੱਕ ਦਿਨ ਪਹਿਲਾਂ ਤੇਲੰਗਾਨਾ ਸਰਕਾਰ ਨੇ ਦਿਲਜੀਤ ਦੋਸਾਂਝ ‘ਤੇ ਲਾਈਆਂ ਪਾਬੰਦੀਆਂ, ਨੋਟਿਸ ਕੀਤਾ ਜਾਰੀ