43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ 1076 ‘ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ

ਪੰਜਾਬ

ਫਾਜ਼ਿਲਕਾ, 14 ਨਵੰਬਰ, ਦੇਸ਼ ਕਲਿੱਕ ਬਿਓਰੋ 
         ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਲੋਕ ਘਰ ਬੈਠੇ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਦਾ ਲਾਭ ਲੈ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਫਾਜ਼ਿਲਕਾ ਸ਼੍ਰੀ ਕੁਨਾਲ ਗੁੰਬਰ ਨੇ ਸਾਂਝੀ ਕੀਤੀ ਹੈ।
    ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਨਾਲ ਲੋਕਾਂ ਦਾ ਦਫ਼ਤਰਾਂ ਵਿੱਚ ਆਉਣ ਜਾਣ ਦਾ ਸਮਾਂ ਬਚਦਾ ਹੈ ਅਤੇ ਉਹ ਆਪਣੀ ਸੁਵਿਧਾ ਅਨੁਸਾਰ ਸੇਵਾ ਸਹਾਇਕ ਨੂੰ ਘਰ ਬੁਲਾ ਸਕਦੇ ਹਨ। ਜਿੱਥੇ ਸੇਵਾ ਸਹਾਇਕ ਨਾਗਰਿਕ ਦੇ ਘਰ ਆ ਕੇ ਉਸਦੀ ਅਰਜ਼ੀ ਲੈਂਦਾ ਹੈ, ਫੋਟੋ ਅਤੇ ਹੋਰ ਦਸਤਾਵੇਜ਼ ਪ੍ਰਾਪਤ ਕਰਦਾ ਹੈ ਅਤੇ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਵੀ ਘਰ ਪਹੁੰਚਾਉਂਦਾ ਹੈ। ਇਸ ਤਹਿਤ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਲੋਕਾਂ ਨੂੰ ਉਪਲੱਬਧ ਕਰਵਾਉਣ ਲਈ ਜ਼ਿਲ੍ਹੇ ਵਿੱਚ ਸੇਵਾ ਸਹਾਇਕ ਨਿਯੁਕਤ ਕੀਤੇ ਗਏ ਹਨ।
         ਉਨ੍ਹਾਂ ਨੇ ਦੱਸਿਆ ਕਿ ਇਸ ਤਹਿਤ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਪੈਨਸ਼ਨ, ਆਮਦਨ ਸਰਟੀਫਿਕੇਟ, ਜ਼ਮ੍ਹਾਂਬੰਦੀ ਕਢਵਾਉਣ ਸਬੰਧੀ, ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਐਸ.ਸੀ., ਬੀ.ਸੀ. ਸਰਟੀਫਿਕੇਟ ਆਦਿ ਵਰਗੀਆਂ ਕੁੱਲ 43 ਸੇਵਾਵਾਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਇਸ ਲਈ ਸੇਵਾ ਕੇਂਦਰ ਤੇ ਲੱਗਣ ਵਾਲੀ ਫੀਸ ਤੋਂ ਇਲਾਵਾ 120 ਰੁਪਏ ਦੀ ਪ੍ਰਤੀ ਸਰਵਿਸ ਵਿਜ਼ਿਟ ਫੀਸ ਅਲੱਗ ਤੋਂ ਲੱਗਦੀ ਹੈ। ਉਨ੍ਹਾਂ ਦੱਸਿਆ ਕਿ 3260 ਲੋਕਾਂ ਨੇ ਹੁਣ ਤੱਕ ਇਸ ਸੇਵਾ ਦਾ ਲਿਆ ਲਾਭ ਘਰ ਬੈਠਿਆਂ ਹੀ ਪ੍ਰਾਪਤ ਕੀਤਾ ਹੈ|
ਉਨ੍ਹਾਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਇਸ ਡੋਰ ਸਟੈੱਪ ਸਰਵਿਸ ਰਾਹੀਂ 1076 ‘ਤੇ ਕਾਲ ਕਰਕੇ ਘਰ ਬੈਠੇ ਹੀ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੇ ਕੀਮਤੀ ਸਮੇਂ ਦੀ ਬਚਤ ਕਰਨ।

Latest News

Latest News

Leave a Reply

Your email address will not be published. Required fields are marked *