ਕਿਸਾਨਾਂ ਨੂੰ ਡੀਏਪੀ ਦੇ ਬਦਲ ਵਾਲੀਆਂ ਖਾਦਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ ਦੀ ਅਪੀਲ

ਪੰਜਾਬ

ਬਠਿੰਡਾ, 14 ਨਵੰਬਰ : ਦੇਸ਼ ਕਲਿੱਕ ਬਿਓਰੋ

ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡੀਏਪੀ ਖਾਦ ਦੀ ਕਾਲਾਬਜ਼ਾਰੀ ਨੂੰ ਰੋਕਣ ਲਈ ਜ਼ਿਲ੍ਹੇ ਅੰਦਰ ਪਿਛਲੇ ਕਈ ਦਿਨਾਂ ਤੋਂ ਸਾਰੇ ਖਾਦ ਡੀਲਰਾਂ ਦੀਆਂ ਦੁਕਾਨਾਂ ਅਤੇ ਗੁਦਾਮਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਦੀਆਂ ਖਾਦਾਂ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਚੈਕਿੰਗ ਪ੍ਰਕਿਰਿਆ ਲਗਾਤਾਰ ਜਾਰੀ ਰੱਖੀ ਜਾਵੇਗੀ।

ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਸੀਰ ਸਿੰਘ ਨੇ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਡੀ.ਏ.ਪੀ. ਖਾਦ ਦੇ ਬਦਲ ਵਾਲੀਆਂ ਖਾਦਾਂ ਸਮੇਤ ਬਿੱਲ ਕਿਸਾਨਾਂ ਨੂੰ ਦਿੱਤੀਆਂ ਜਾਣ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕੋਈ ਖਾਦ ਵਿਕਰੇਤਾ ਡੀਏਪੀ ਖਾਦ ਦੀ ਕਾਲਾਬਜ਼ਾਰੀ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਇਹ ਵੀ ਸਲਾਹ ਦਿੱਤੀ ਕਿ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਦੇ ਆਧਾਰ ਉਤੇ ਡੀਏਪੀ ਦੇ ਬਦਲ ਵਾਲੀਆਂ ਖਾਦਾਂ ਦੀ ਵਰਤੋਂ ਕਰਕੇ ਵੀ ਕਣਕ ਦੀ ਬਿਜਾਈ ਕਰ ਸਕਦੇ ਹਨ।

Published on: ਨਵੰਬਰ 14, 2024 1:09 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।