ਪੰਜਾਬ ਦੀਆਂ ਮੰਡੀਆਂ ‘ਚੋਂ 74 ਫੀਸਦੀ ਝੋਨੇ ਦੀ ਹੋਈ ਲਿਫਟਿੰਗ, ਆਉਣ ਵਾਲੇ ਹਫਤੇ ਵਿੱਚ 100 ਫੀਸਦੀ ਹੋ ਜਾਵੇਗੀ: ਬਰਸਟ

ਪੰਜਾਬ

ਮੋਹਾਲੀ / ਚੰਡੀਗੜ੍ਹ, 14 ਨਵੰਬਰ,ਦੇਸ਼ ਕਲਿੱਕ ਬਿਓਰੋ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਦਾ ਕਾਰਜ਼ ਨਿਰਵਿਘਨ ਚੱਲ ਰਿਹਾ ਹੈ ਅਤੇ ਲਿਫਟਿੰਗ ਵੀ ਤੇਜੀ ਨਾਲ ਹੋ ਰਹੀ ਹੈ। ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚੋਂ ਲੱਗਭੱਗ 74 ਫੀਸਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਆਉਣ ਵਾਲੇ ਹਫਤੇ ਵਿੱਚ 100 ਫੀਸਦੀ ਲਿਫਟਿੰਗ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 151.71 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਹੈ ਅਤੇ 146.80 ਲੱਖ ਮੀਟ੍ਰਿਕ ਟਨ ਦੀ ਖਰੀਦ ਵੀ ਹੋ ਚੁੱਕੀ ਹੈ। ਜਿਸ ਵਿੱਚੋਂ ਸਰਕਾਰੀ ਏਜੰਸੀਆਂ ਵੱਲੋਂ 146.44 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਹੁਣ ਤੱਕ ਮੰਡੀਆਂ ਵਿੱਚੋਂ 108.15 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।
ਸ. ਬਰਸਟ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 60,00,858 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 1,29,978 ਮੀਟ੍ਰਿਕ ਟਨ, ਮਾਰਕਫੈਡ
ਵੱਲੋਂ 37,49,297 ਮੀਟ੍ਰਿਕ ਟਨ, ਪਨਸਪ ਵੱਲੋਂ 30,86,363 ਮੀਟ੍ਰਿਕ ਟਨ, ਵੇਅਰ ਹਾਉਸ ਵੱਲੋਂ 16,77,089 ਮੀਟ੍ਰਿਕ ਟਨ ਅਤੇ ਪ੍ਰਾਈਵੇਟ
ਵਪਾਰੀਆਂ ਵੱਲੋਂ 36,546 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਲੁਧਿਆਣਾ ਜਿਲ੍ਹੇ ਵਿੱਚ ਸਭ ਤੋਂ ਵੱਧ
13,89,022 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ, ਜਦਕਿ ਦੂਜੇ ਨੰਬਰ ਤੇ ਪਟਿਆਲਾ ਵਿੱਚ 11,45,832 ਮੀਟ੍ਰਿਕ ਟਨ ਅਤੇ ਤੀਜੇ ਨੰਬਰ ਤੇ
ਸੰਗਰੂਰ ਵਿੱਚ 10,40,191 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ ਹੈ। ਬੀਤੇ ਬੁੱਧਵਾਰ ਨੂੰ ਮੰਡੀਆਂ ਵਿੱਚ 4.03 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ
ਦੀ ਆਮਦ ਹੋਈ, ਜਦਕਿ 3.97 ਲੱਖ ਮੀਟ੍ਰਿਕ ਟਨ ਦੀ ਖਰੀਦ ਹੋਈ ਹੈ ਅਤੇ 5.86 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋਈ ਹੈ। ਉਨ੍ਹਾਂ ਕਿਹਾ
ਕਿ ਪੰਜਾਬ ਸਰਕਾਰ ਤੇ ਪੰਜਾਬ ਮੰਡੀ ਬੋਰਡ ਵੱਲੋਂ ਮੰਡੀਆਂ ਵਿੱਚ ਖਰੀਦ ਕਾਰਜਾਂ ਨੂੰ ਚੰਗੇ ਢੰਗ ਨਾਲ ਨੇਪਰੇ ਚਾੜ੍ਹਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ, ਤਾਂ ਕਿ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਕਿਸਾਨਾਂ ਨੂੰ ਫਸਲ ਦੀ ਅਦਾਇਗੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ
ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਸ਼ੈਲਰ ਮਾਲਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ
ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।