ਮੋਹਾਲੀ: 15 ਨਵੰਬਰ, ਦੇਸ਼ ਕਲਿੱਕ ਬਿਓਰੋ
ਕੁੰਬੜਾ ਕਤਲ ਕਾਂਡ ਦੇ ਮੁੱਖ ਦੋਸ਼ੀ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਗੌਰਵ ਕੁਮਾਰ ਨਾਂ ਦੇ ਮੁਲਜ਼ਮ ਨੂੰ ਪੁਲਿਸ ਨੇ ਪਿੰਡ ਸੁਹਾਣਾ ਤੋਂ ਫੜਿਆ ਹੈ। ਅੱਜ ਮੁਲਜ਼ਮ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ , ਜਿੱਥੇ ਉਸ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਇਸ ਦੌਰਾਨ ਪੁਲਿਸ ਬਾਕੀ ਮੁਲਜ਼ਮਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰੇਗੀ।
ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਮਾਮੂਲੀ ਤਕਰਾਰ ਤੋਂ ਬਾਅਦ ਦੋਸਤਾਂ ‘ਚ ਆਪਸੀ ਝਗੜਾ ਹਿੰਸਕ ਰੂਪ ਲੈ ਗਿਆ , ਜਿਸ ਵਿੱਚ ਕੁੰਬੜਾ ਦੇ 17 ਸਾਲਾ ਨੌਜਵਾਨ ਦਮਨ ਕੁਮਾਰ ਦਾ ਕਤਲ ਕਰ ਦਿੱਤਾ। ਕਤਲ ਕਰਨ ਵਾਲੇ ਪ੍ਰਵਾਸੀ ਨੌਜਵਾਨ ਸਨ। ਦਮਨ ਦੇ ਕਤਲ ਤੋਂ ਬਾਅਦ ਪਿੰਡ ਅਤੇ ਇਲਾਕੇ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਨੂੰ ਏਅਰਪੋਰਟ ਰੋਡ ‘ਤੇ ਰੱਖ ਕੇ ਜਾਮ ਲਗਾ ਦਿੱਤਾ ਸੀ। ਪਰਿਵਾਰ ਦੀ ਮੰਗ ਸੀ ਕਿ ਜਿੰਨਾ ਚਿਰ ਕਾਤਲ ਗ੍ਰਿਫਤਾਰ ਨਹੀਂ ਕੀਤੇ ਜਾਂਦੇ , ਉਹ ਨੌਜਵਾਨ ਦਾ ਸਸਕਾਰ ਨਹੀਂ ਕਰਨਗੇ। ਇਸੇ ਦੌਰਾਨ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਵੀ ਲੋਕਾਂ ਨੂੰ ਭਰੋਸਾ ਦਿੱਤਾ ਸੀ ਕਿ ਕਾਤਲਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਪਰਿਵਾਰ ਨੂੰ ਇਨਸਾਫ ਮਿਲੇਗਾ।
Published on: ਨਵੰਬਰ 15, 2024 8:29 ਬਾਃ ਦੁਃ