ਫਾਜ਼ਿਲਕਾ, 15 ਨਵੰਬਰ, ਦੇਸ਼ ਕਲਿੱਕ ਬਿਓਰੋ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ। ਇਸ ਮੌਕੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮਪਤਨੀ ਖੁਸ਼ਬੂ ਸਾਵਨਸੁਖਾ ਸਵਨਾ ਨੇ ਸ਼ਿਰਕਤ ਕੀਤੀ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।
ਖੁਸ਼ਬੂ ਸਵਨਾ ਨੇ ਵਿਦਿਆਰਥਣਾਂ ਤੇ ਅਧਿਆਪਕਾਂ ਅਤੇ ਹੋਰ ਹਾਜਰੀਨ ਨਾਲ ਬੈਠ ਕੇ ਪਾਠ ਸੁਣਿਆ। ਉਨ੍ਹਾਂ ਵਿਦਿਆਰਥਣਾਂ ਨੁੰ ਗੁਰੂ ਨਾਨਕ ਜੀ ਦੀ ਜੀਵਨੀ ਤੋਂ ਪੇ੍ਰਰਿਤ ਹੋ ਕੇ ਉਨ੍ਹਾਂ ਦੇ ਸਿਖਾਏ ਮਾਰਗ *ਤੇ ਚੱਲਣ ਲਈ ਕਿਹਾ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਾਰੀ ਉਮਰ ਸਾਦਗੀ ਨਾਲ ਬਤੀਤ ਕੀਤੀ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਹਮੇਸ਼ਾ ਸਭਨਾ ਦੀ ਮਦਦ ਕਰਨ ਦਾ ਗਿਆਨ ਦਿੱਤਾ ਅਤੇ ਵੰਡ ਛਕੋ ਤੇ ਕਿਰਤ ਕਰੋ ਦਾ ਸੁਨੇਹਾ ਦਿੱਤਾ।
ਇਸ ਮੌਕੇ ਰਾਗੀਆਂ ਵੱਲੋਂ ਸ਼ਬਤ ਕੀਰਤਨ ਵੀ ਕੀਤਾ ਗਿਆ ਤੇ ਬਾਅਦ ਵਿਚ ਦੇਗ ਪ੍ਰਸ਼ਾਦ ਵੀ ਦਿੱਤਾ ਗਿਆ।
ਇਸ ਮੌਕੇ ਅਲਕਾ ਜੁਨੇਜਾ ਤੋਂ ਇਲਾਵਾ ਹੋਰ ਹਾਜਰੀਨ ਮੌਜੂਦ ਸਨ।
Published on: ਨਵੰਬਰ 15, 2024 7:33 ਬਾਃ ਦੁਃ