ਜਿਲ੍ਹਾ ਪ੍ਰਸ਼ਾਸਨ ਵੱਲੋਂ ਬਾਲ ਦਿਵਸ ਨੂੰ ਸਮਰਪਿਤ ਫੋਟੋਗ੍ਰਾਫੀ ਮੁਕਾਬਲੇ ਸ਼ੁਰੂ

Punjab

ਫਰੀਦਕੋਟ 15 ਨਵੰਬਰ, ਦੇਸ਼ ਕਲਿੱਕ ਬਿਓਰੋ

ਗੁਰੂਆਂ ਅਤੇ ਪੀਰਾਂ ਦੇ ਵਰੋਸਾਏ ਜ਼ਿਲ੍ਹਾ ਫ਼ਰੀਦਕੋਟ ਦੇ ਸ਼ਾਨਾਮੱਤੇ ਇਤਿਹਾਸ ਨੂੰ ਸੁਰਜੀਤ ਰੱਖਸ਼ ਲਈ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵੱਲੋਂ ਫੋਟੋਗ੍ਰਾਫੀ ਮੁਕਾਬਲਾ ਕਰਵਾਇਆ ਜਾ ਰਿਹਾ ਹੈ। l ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਇਹ ਧਰਤੀ ਬਹੁਤ ਧਾਰਮਿਕ ਮਹੱਤਤਾ ਰੱਖਣ ਵਾਲੀ ਹੈ ਅਤੇ ਫ਼ਰੀਦਕੋਟ ਰਿਆਸਤ ਵਜੋਂ ਇਤਿਹਾਸ ਵਿਚ ਵੀ ਅਹਿਮ ਸਥਾਨ ਰੱਖਦੀ ਹੈ। 

ਉਨ੍ਹਾਂ ਫ਼ਰੀਦਕੋਟ ਦੇ ਲੋਕਾਂ ਨੂੰ ਖੁੱਲਾ ਸੱਦਾ ਕਿ ਇਸਨੂੰ ਆਪਣੇ ਕੈਮਰੇ ਦੀ ਅੱਖ ਥਾਣੀ ਲੰਘਾਓ ਅਤੇ ਫੋਟੋ ਸਾਡੇ ਨਾਲ ਸਾਂਝੀ ਕਰੋ।  ਕਿਲ੍ਹੇ ਸਰੋਵਰ, ਧਾਰਮਿਕ ਸਥਾਨ, ਮਹਿਲ, ਦਰਵਾਜ਼ੇ, ਪੁਰਾਣੀਆਂ ਇਮਾਰਤਾਂ ਅਤੇ ਇਮਾਰਤਸਾਜ਼ੀ, ਜਿਨ੍ਹਾਂ ਨੇ ਜ਼ਿਲ੍ਹੇ ਦੇ ਇਤਿਹਾਸ ਨੂੰ ਸਿਰਜਿਆ। ਇਤਿਹਾਸਕ ਕਿਤਾਬਾਂ, ਕਲਾਕ੍ਰਿਤੀਆਂ, ਚਿੱਤਰਕਾਰੀ ਆਦਿ, ਉਹ ਤਸਵੀਰਾਂ ਜੋ ਫ਼ਰੀਦਕੋਟ ਦੇ ਪੁਰਾਤਨ ਸਭਿਆਚਾਰ ਨੂੰ ਦਰਸਾਉਂਦੀਆਂ ਹਨ, ਜਿਸ ਵਿੱਚ ਲੋਕਧਾਰਾ, ਪਰੰਪਰਾਵਾਂ, ਭਾਸ਼ਾ, ਜੀਵਨ ਸ਼ੈਲੀ ਅਤੇ ਗਿਆਨ ਸ਼ਾਮਿਲ ਹੈ। ਇਸ ਵਿਚ ਭਾਗ ਲੈਣ ਲਈ  8ਵੀਂ ਜਮਾਤ ਤੋਂ ਉੱਪਰ ਦੇ ਵਿਦਿਆਰਥੀ, ਕਾਲਜ ਦੇ ਵਿਦਿਆਰਥੀ, ਪੇਸ਼ਾਵਰ ਮੀਡੀਆ ਫੋਟੋਕਾਰ, ਫੋਟੋਗ੍ਰਾਫੀ ਦੇ ਸ਼ੌਕੀਨ ਤੋਂ ਇਲਾਵਾ ਪੱਤਰਕਾਰਾਂ ਤੇ ਆਮ ਲੋਕਾਂ ਨੂੰ ਵੀ ਖੁੱਲਾ ਸੱਦਾ ਹੈ।  ਪਹਿਲੇ ਸਥਾਨ ‘ਤੇ ਰਹਿਣ ਵਾਲੇ ਨੂੰ 2000 ਰੁਪਏ, ਦੂਜੇ ਸਥਾਨ ਤੇ ਰਹਿਣ ਵਾਲੇ ਨੂੰ 1500 ਰੁਪਏ ਅਤੇ ਤੀਜੇ ਸਥਾਨ ‘ਤੇ ਰਹਿਣ ਵਾਲੇ ਨੂੰ 1000 ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਸਾਰੇ ਜੇਤੂਆਂ ਨੂੰ ਡਿਪਟੀ ਕਮਿਸ਼ਨਰ, ਫ਼ਰੀਦਕੋਟ ਵੱਲੋਂ ਪ੍ਰਸ਼ੰਸਾ ਪੱਤਰ ਪ੍ਰਦਾਨ ਕੀਤਾ ਜਾਵੇਗਾ। ਕੁਝ ਮਹੱਤਵਪੂਰਨ ਨਾਮਜ਼ਦਗੀਆਂ ਨੂੰ 500 ਰੁਪਏ ਦਾ ਇਨਾਮ ਦਿੱਤਾ ਜਾਵੇਗਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਓਜਸਵੀ ਨੇ ਦੱਸਿਆ ਕਿ ਇਸ ਵਿਚ ਭਾਗ ਲੈਣ ਲਈ ਪ੍ਰਾਰਥੀ ਦੀ ਫੋਟੋ ਕੇਵਲ ਜੇਪੀਜੀ/ਪੀਐਨਜੀ ਫਾਰਮੈਟ ਵਿਚ ਹੋਵੇ। ਹਰੇਕ ਭਾਗੀਦਾਰ ਵੱਧ ਤੋਂ ਵੱਧ ਦੋ ਫੋਟੋ ਭੇਜ ਸਕਦਾ ਹੈ। ਫੋਟੋ ਦੀ ਗੁਣਵੱਤਾ 1920 x 1080 ਪਿਕਸਲ ਭੇਜੀ ਗਈ ਹਰੇਕ ਫੋਟੋ ਬਾਰੇ ਸੰਖੇਪ ਵੇਰਵਾ ਲਾਜ਼ਮੀ ਹੈ। ਭਾਗ ਲੈਣ ਵਾਲੇ ਦਾ ਕੰਮ ਮੌਲਿਕ ਹੋਣਾ ਚਾਹੀਦਾ ਹੈ। ਨਾਮਜ਼ਦਗੀਆਂ ਮਿਤੀ 15 ਨਵੰਬਰ 2024 ਤੋਂ 10 ਦਸੰਬਰ 2024 ਦੀ ਸਵੇਰ 9.00 ਵਜੇ ਤੱਕ ਭੇਜੀਆਂ ਜਾਣ। ਨਾਮਜਦਗੀ ਪੱਤਰ ਦਿੱਤੇ ਗਏ ਈਮੇਲ ਐਡਰੈਸ historicalcityfaridkot@gmail.com ਭੇਜੇ ਜਾਣ। 

ਇਸ ਸੰਬੰਧੀ ਹੋਰ ਜਾਣਕਾਰੀ ਜ਼ਿਲ੍ਹਾ ਲੋਕ ਸੰਪਰਕ ਦਫਤਰ ਦੇ ਫੇਸ ਬੁੱਕ ਪੇਜ https://www.facebook.com/share/1X4MswTThH/ ਇੰਸਟਾਗ੍ਰਾਮ ਪੇਜ https://www.instagram.com/dprofaridkot/profilecard/?igsh=Y3l1eHVueXY2dTM= ਤੇ ਦੇਖੀ ਜਾ ਸਕਦੀ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।