ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਪੰਜਾਬ ‘ਚ ਠੰਢ ਵਧੀ, ਧੁੰਦ ਕਾਰਨ ਉਡਾਣਾਂ ਦਾ ਸਮਾਂ ਤਬਦੀਲ, ਅੱਜ ਮੀਂਹ ਪੈਣ ਦੇ ਆਸਾਰ

ਪੰਜਾਬ

ਚੰਡੀਗੜ੍ਹ, 15 ਨਵੰਬਰ, ਦੇਸ਼ ਕਲਿਕ ਬਿਊਰੋ :
ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਚੰਡੀਗੜ੍ਹ ਅਤੇ ਪੰਜਾਬ ਦੇ ਤਾਪਮਾਨ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਵੱਧ ਤੋਂ ਵੱਧ ਦੇ ਨਾਲ-ਨਾਲ ਦਿਨ ਦਾ ਘੱਟੋ-ਘੱਟ ਤਾਪਮਾਨ ਵੀ ਹੁਣ ਡਿੱਗ ਰਿਹਾ ਹੈ। ਪਾਕਿਸਤਾਨ-ਅਫਗਾਨਿਸਤਾਨ ਸਰਹੱਦ ‘ਤੇ ਪੈਦਾ ਹੋਏ ਚੱਕਰਵਾਤ ਦਾ ਅਸਰ ਪੰਜਾਬ ‘ਤੇ ਵੀ ਪੈ ਰਿਹਾ ਹੈ। ਅੱਜ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਅਤੇ ਪਠਾਨਕੋਟ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਕੁਝ ਦਿਨਾਂ ਤੋਂ ਮੌਸਮ ਵਿੱਚ ਆਈ ਤਬਦੀਲੀ ਅਤੇ ਵਧਦੇ ਪ੍ਰਦੂਸ਼ਣ ਕਾਰਨ ਪੂਰਾ ਪੰਜਾਬ ਅਤੇ ਚੰਡੀਗੜ੍ਹ ਧੁੰਦ ਦੀ ਲਪੇਟ ਵਿੱਚ ਆ ਗਿਆ ਹੈ। ਮੌਸਮ ਵਿਭਾਗ ਵੱਲੋਂ ਅੱਜ ਪੂਰੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਅੱਜ ਵੀ ਅੰਮ੍ਰਿਤਸਰ ਹਵਾਈ ਅੱਡੇ ਤੋਂ 4 ਉਡਾਣਾਂ ਦਾ ਸਮਾਂ ਬਦਲਿਆ ਗਿਆ ਹੈ।ਜਾਣਕਾਰੀ ਮੁਤਾਬਕ ਦੁਪਹਿਰ 12.30 ਵਜੇ ਬੈਂਕਾਕ ਲਈ ਰਵਾਨਾ ਹੋਣ ਵਾਲੀ ਫਲਾਈਟ ਦੁਪਹਿਰ 3 ਵਜੇ ਉਡੇਗੀ।
ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 17 ਨਵੰਬਰ ਤੱਕ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪਰ ਇਸ ਤੋਂ ਬਾਅਦ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ।

Published on: ਨਵੰਬਰ 15, 2024 9:00 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।