ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਦਿੱਤਾ ਸੰਦੇਸ਼ ; ਕੁਲਵੰਤ ਸਿੰਘ

ਟ੍ਰਾਈਸਿਟੀ

ਮੋਹਾਲੀ: 15 ਨਵੰਬਰ, ਦੇਸ਼ ਕਲਿੱਕ ਬਿਓਰੋ

ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਅੱਜ ਮੋਹਾਲੀ ਹਲਕੇ ਦੇ ਲਗਭਗ ਸਭਨਾ ਗੁਰਦੁਆਰਾ ਸਾਹਿਬਾਨ ਦੇ ਵਿੱਚ ਬੜੀ ਹੀ ਧੂਮਧਾਮ ਅਤੇ ਸ਼ਰਧਾ ਨਾਲ ਸ਼ਰਧਾ ਨਾਲ ਮਨਾਇਆ ਗਿਆ, ਗੁਰਦੁਆਰਾ ਸਾਹਿਬਾਨ ਅੰਦਰ ਸਵੇਰ ਵੇਲੇ ਤੋਂ ਹੀ ਰਾਗੀ ਸਿੰਘਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਅਤੇ ਗੁਰਬਾਣੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾਂਦਾ ਰਿਹਾ, ਇਸ ਮੌਕੇ ਤੇ ਧਾਰਮਿਕ ਸਮਾਗਮ ਦੇ ਵਿੱਚ
ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੇ ਵੱਲੋਂ ਸ਼ਿਰਕਤ ਕਰਕੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ ਗਈ ਅਤੇ ਗੁਰੂ ਦਾ ਅਸ਼ੀਰਵਾਦ ਪ੍ਰਾਪਤ ਕੀਤਾ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਮੋਹਾਲੀ- ਕੁਲਵੰਤ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਸ਼ਰਧਾ ਭਾਵਨਾ ਅਤੇ ਸੰਗਤਾਂ ਵੱਲੋਂ ਪੂਰੇ ਉਤਸ਼ਾਹ ਨਾਲ ਨਾਲ ਮਨਾਇਆ ਜਾ ਰਿਹਾ ਹੈ ,. ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਦੇਸ਼ ਭਰ ਦੇ ਵੱਖ-ਵੱਖ ਕੋਨਿਆਂ ਵਿੱਚ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਵਿਦੇਸ਼ਾਂ ਵਿੱਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨਾਲ ਸੰਬੰਧਿਤ ਧਾਰਮਿਕ ਸਮਾਗਮਾਂ ਦਾ ਆਯੋਜਨ ਹਰ ਵਰੇ ਦੀ ਤਰ੍ਹਾਂ ਕੀਤਾ ਜਾ ਰਿਹਾ ਹੈ ਅਤੇ ਸੰਗਤਾਂ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਨਤਮਸਤਕ ਹੋ ਰਹੀਆਂ ਹਨ, ਕੁਲਵੰਤ ਸਿੰਘ ਵਿਧਾਇਕ ਹੋਰਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਜਿੱਥੇ ਸਮੁੱਚੀ ਲੁਕਾਈ ਨੂੰ ਸੱਚਾਈ ਤੇ ਚੱਲਣ ਦਾ ਹੋਕਾ ਦਿੱਤਾ, ਉੱਥੇ ਆਪਣੇ ਹੱਥੀ ਕਿਰਤ ਕਰਨ ਦਾ ਉਪਦੇਸ਼ ਦਿੱਤਾ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਕਾਇਨਾਤ ਨਾਲ ਪਿਆਰ ਕਰਨ ਦੀ ਸਿੱਖਿਆ ਦਿੱਤੀ ਅਤੇ ਸਮੁੱਚੀ ਮਾਨਵਤਾ ਨੂੰ ਨਾਮ ਜਪੋ, ਵੰਡ ਕੇ ਛਕੋ ਦਾ ਹੋਕਾ ਦਿੱਤਾ, ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਾਜ਼ਰੀਨ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ, ਉਹਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹਮੇਸ਼ਾ ਆਪਸੀ ਭਾਈਚਾਰਕ ਸਾਂਝ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ, ਕੁਲਵੰਤ ਸਿੰਘ ਵਿਧਾਇਕ ਹੋਰਾਂ ਕਿਹਾ ਕਿ ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਜੀਵਨ ਮਾਨਵਤਾ ਦੇ ਲਈ ਕਲਿਆਣਕਾਰੀ ਹੈ, ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਧਰਮ ਨੂੰ ਕਰਮਕਾਂਡੀ ਤਰਜੀਹਾਂ ਤੋਂ ਵੱਖ ਕਰਕੇ ਸਮਾਜਿਕ ਖੇਤਰ ਦੇ ਵਿੱਚ ਧਰਮ ਦਾ ਸਹੀ ਸਥਾਨ ਨਿਸ਼ਚਿਤ ਕੀਤਾ,
ਵਿਧਾਇਕ ਕੁਲਵੰਤ ਸਿੰਘ ਨੇ ਫੇਸ-8 ਸਥਿਤ ਇਤਿਹਾਸਿਕ ਗੁਰਦੁਆਰਾ ਅੰਬ ਸਾਹਿਬ ,ਫੇਸ-6 ਵਿਖੇ ਸਥਿਤ ਗੁਰਦੁਆਰਾ ਸਾਹਿਬਾਨ, ਸੈਕਟਰ 71 ਵਿਖੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਪਿੰਡ ਜੁਝਾਰ ਨਗਰ ਵਿਖੇ ਗੁਰਦੁਆਰਾ ਸਾਹਿਬਾਨ ਦੇ ਵਿੱਚ ਨਤਮਸਤਕ ਹੋਏ, ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ, ਇਸ ਮੌਕੇ ਤੇ ਕੁਲਦੀਪ ਸਿੰਘ ਸਮਾਣਾ, ਆਰ.ਪੀ.ਸ਼ਰਮਾ,
ਅਕਬਿੰਦਰ ਗੋਸਲ,ਡਾ. ਕੁਲਦੀਪ ਸਿੰਘ,ਅਵਤਾਰ ਸਿੰਘ,ਰਣਜੀਤ ਸਿੰਘ,
ਪਰਗਟ ਸਿੰਘ, ਵੀ ਹਾਜ਼ਰ ਸਨ,

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।