ਨਵੀਂ ਦਿੱਲੀ: 15 ਨਵੰਬਰ, ਦੇਸ਼ ਕਲਿੱਕ ਬਿਓਰੋ
ਵਿਦਿਆਰਥੀਆਂ ਦੀ ਘੱਟ ਗਿਣਤੀ ਵਾਲੇ ਸਕੂਲਾਂ ਨੂੰ ਸਿੱਕਮ ਸਰਕਾਰ ਨੇ ਮੌਜੂਦਾ ਸੈਸ਼ਨ ਤੋਂ ਬਾਅਦ ਬੰਦ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਨੇ 97 ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਰਾਜੂ ਬਸੰਤ ਨੇ ਵੀਰਵਾਰ ਨੂੰ ਕਿਹਾ ਕਿ ਜਿਨ੍ਹਾਂ ਸਕੂਲਾਂ ਨੂੰ ਬੰਦ ਕਰਨ ਬਾਰੇ ਵਿਚਾਰ ਕੀਤਾ ਗਿਆ ਹੈ, ਉਨ੍ਹਾਂ ਵਿੱਚ 78 ਪ੍ਰਾਇਮਰੀ, 12 ਹਾਈ ਅਤੇ 7 ਸੀਨੀਅਰ ਸੈਕੰਡਰੀ ਸ਼ਾਮਲ ਹਨ।ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਮੌਜੂਦਾ ਸੈਸ਼ਨ ਦੇ ਅੰਤ ਵਿੱਚ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਨੇੜੇ ਦੇ ਸਕੂਲਾਂ ਵਿੱਚ ਸ਼ਿਫਟ ਕਰ ਦਿੱਤਾ ਜਾਵੇਗਾ। ਇਸ ਫੈਸਲੇ ਦਾ ਉਦੇਸ਼ ਸਰੋਤਾਂ ਦੀ ਬਿਹਤਰ ਵਰਤੋਂ ਨੂੰ ਯਕੀਨੀ ਬਣਾਉਣਾ ਅਤੇ ਸਿੱਖਿਆ ਦੀ ਗੁਣਵੱਤਾ ਨੂੰ ਵਧਾਉਣਾ ਹੈ। ਸਿੱਖਿਆ ਮੰਤਰੀ ਮੁਤਾਬਕ ਇਨ੍ਹਾਂ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਮੌਜੂਦਾ ਸੈਸ਼ਨ ਖਤਮ ਹੋਣ ਮਗਰੋਂ ਨੇੜੇ ਦੇ ਹੋਰਨਾਂ ਸਕੂਲਾਂ ’ਚ ਭੇਜਿਆ ਜਾਵੇਗਾ।
Published on: ਨਵੰਬਰ 15, 2024 9:10 ਬਾਃ ਦੁਃ