ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਨਨਕਾਣਾ ਸਾਹਿਬ ਨੂੰ ਫੁੱਲਾਂ ਅਤੇ ਸੁੰਦਰ ਰੌਸ਼ਨੀਆਂ ਨਾਲ ਸਜਾਇਆ

ਪੰਜਾਬ

CM ਮਾਨ ਨੇ ਅਦਾਕਾਰ ਕਰਮਜੀਤ ਅਨਮੋਲ ਨਾਲ ਗੁਰੂ ਘਰ ਮੱਥਾ ਟੇਕਿਆ, ਸੰਗਤ ਨੂੰ ਦਿੱਤੀ ਗੁਰਪੁਰਬ ਦੀ ਵਧਾਈ
ਅੰਮ੍ਰਿਤਸਰ, 15 ਨਵੰਬਰ, ਦੇਸ਼ ਕਲਿਕ ਬਿਊਰੋ :
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਅੱਜ ਵਿਸ਼ਵ ਭਰ ਵਿੱਚ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ, ਪੰਜਾਬ ਵਿਚ ਹਰਿਮੰਦਰ ਸਾਹਿਬ ਅਤੇ ਪਾਕਿਸਤਾਨ ਵਿਚ ਨਨਕਾਣਾ ਸਾਹਿਬ ਨੂੰ ਫੁੱਲਾਂ ਅਤੇ ਸੁੰਦਰ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ। ਅੱਜ ਦਿਨ ਭਰ ਸ੍ਰੀ ਹਰਿਮੰਦਰ ਸਾਹਿਬ ਵਿਖੇ 3 ਲੱਖ ਤੋਂ ਵੱਧ ਅਤੇ ਨਨਕਾਣਾ ਸਾਹਿਬ ਵਿਖੇ 1 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਮੱਥਾ ਟੇਕਣ ਦੀ ਉਮੀਦ ਹੈ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਅਦਾਕਾਰ ਕਰਮਜੀਤ ਅਨਮੋਲ ਨਾਲ ਅੰਮ੍ਰਿਤਸਰ ਵਿੱਚ ਮੱਥਾ ਟੇਕਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਉਹ ਅੰਮ੍ਰਿਤਸਰ ਵਿਖੇ ਸਨ, ਇਸ ਲਈ ਉਨ੍ਹਾਂ ਨੇ ਛੇਵੀਂ ਪਾਤਸ਼ਾਹੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਸੰਗਤਾਂ ਨੂੰ ਹਰਿਮੰਦਰ ਸਾਹਿਬ ਵਿਖੇ ਕੋਈ ਦਿੱਕਤ ਪੇਸ਼ ਨਾ ਆਵੇ, ਇਸ ਲਈ ਉਹ ਹਰਿਮੰਦਰ ਸਾਹਿਬ ਨਹੀਂ ਗਏ।
ਇਸ ਦੌਰਾਨ ਪੱਤਰਕਾਰਾਂ ਨੇ ਉਨ੍ਹਾਂ ਤੋਂ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਜ਼ਮੀਨ ਦੇਣ ਬਾਰੇ ਪੁੱਛਿਆ। ਪਰ ਉਨ੍ਹਾਂ ਨੇ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਅੱਜ ਕੋਈ ਸਿਆਸੀ ਟਿੱਪਣੀ ਨਹੀਂ ਕਰਨਾ ਚਾਹੁੰਦੇ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।