ਪਠਾਨਕੋਟ, 16 ਨਵੰਬਰ, ਦੇਸ਼ ਕਲਿਕ ਬਿਊਰੋ :
ਅੱਜ ਸ਼ਨੀਵਾਰ ਨੂੰ ਪਠਾਨਕੋਟ ਦੇ ਡਲਹੌਜ਼ੀ ਰੋਡ ‘ਤੇ ਕਬਾੜ ਦੀ ਦੁਕਾਨ ‘ਚ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਇਸ ਨੇ ਨੇੜਲੀਆਂ ਦੋ ਦੁਕਾਨਾਂ ਨੂੰ ਆਪਣੀ ਲਪੇਟ ‘ਚ ਲੈ ਲਿਆ, ਜਿਸ ਕਾਰਨ ਕੁੱਲ ਤਿੰਨ ਦੁਕਾਨਾਂ ਦਾ ਨੁਕਸਾਨ ਹੋ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ ‘ਤੇ ਪਹੁੰਚ ਗਈਆਂ ਤੇ ਅੱਗ ਉਤੇ ਕਾਬੂ ਪਾਇਆ।
ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਅੱਗ ਦੁਕਾਨ ਅੰਦਰ ਰੱਖੇ ਥਿਨਰ ਨਾਲ ਭਰੇ ਡਰੰਮ ਦੇ ਫਟਣ ਕਾਰਨ ਅਤੇ ਦੁਕਾਨ ਦੇ ਨੇੜਿਓਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਕਾਰਨ ਸ਼ਾਰਟ ਸਰਕਟ ਹੋਣ ਕਾਰਨ ਲੱਗੀ ਹੋ ਸਕਦੀ ਹੈ। ਫਿਲਹਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।
ਪਠਾਨਕੋਟ ਵਿਖੇ ਕਬਾੜ ਦੀ ਦੁਕਾਨ ‘ਚ ਲੱਗੀ ਅੱਗ