ਲਖਨਊ, 16 ਨਵੰਬਰ, ਦੇਸ਼ ਕਲਿਕ ਬਿਊਰੋ :
ਝਾਂਸੀ ਦੇ ਮਹਾਰਾਣੀ ਲਕਸ਼ਮੀਬਾਈ ਮੈਡੀਕਲ ਕਾਲਜ ਦੇ ਇਨਫੈਂਟ ਵਾਰਡ (ਐਨਆਈਸੀਯੂ) ਵਿੱਚ ਸ਼ੁੱਕਰਵਾਰ ਰਾਤ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ‘ਚ 10 ਨਵ ਜਨਮੇ ਬੱਚਿਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਵਾਰਡ ਦੀ ਖਿੜਕੀ ਤੋੜ ਕੇ 37 ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ਘਟਨਾ ਰਾਤ ਕਰੀਬ 10:30 ਵਜੇ ਦੀ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਸੀਐਮ ਯੋਗੀ ਆਦਿਤਿਆਨਾਥ ਨੇ ਕਮਿਸ਼ਨਰ ਅਤੇ ਡੀਆਈਜੀ ਨੂੰ 12 ਘੰਟਿਆਂ ਵਿੱਚ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਹਨ। ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਬ੍ਰਜੇਸ਼ ਪਾਠਕ ਝਾਂਸੀ ਲਈ ਰਵਾਨਾ ਹੋ ਗਏ ਹਨ। ਉਨ੍ਹਾਂ ਦੇ ਨਾਲ ਸਿਹਤ ਸਕੱਤਰ ਵੀ ਮੌਜੂਦ ਹਨ।
ਕਮਿਸ਼ਨਰ ਵਿਮਲ ਦੂਬੇ ਨੇ ਦੱਸਿਆ ਕਿ ਜ਼ਿਆਦਾਤਰ ਬੱਚਿਆਂ ਨੂੰ ਬਚਾ ਲਿਆ ਗਿਆ ਹੈ। NICU ਵਾਰਡ ਵਿੱਚ ਦੋ ਯੂਨਿਟ ਹਨ, ਇੱਕ ਅੰਦਰ ਅਤੇ ਦੂਜੀ ਬਾਹਰ। ਅੰਦਰੋਂ ਅੱਗ ਲੱਗੀ ਹੈ।