ਮਹਾਰਾਸ਼ਟਰ ਦੇ ਬਾਬਾ ਸਿੱਦੀਕੀ ਕਤਲ ਕਾਂਡ ‘ਚ ਲੋੜੀਂਦਾ ਮੁਲਜ਼ਮ ਫਾਜ਼ਿਲਕਾ ਤੋਂ ਗ੍ਰਿਫਤਾਰ

ਪੰਜਾਬ ਰਾਸ਼ਟਰੀ

ਫ਼ਾਜ਼ਿਲਕਾ, 16 ਨਵੰਬਰ, ਦੇਸ਼ ਕਲਿਕ ਬਿਊਰੋ :
ਮਹਾਰਾਸ਼ਟਰ ਦੇ ਬਾਬਾ ਸਿੱਦੀਕੀ ਕਤਲ ਕਾਂਡ ਦੇ ਲੋੜੀਂਦੇ ਮੁਲਜ਼ਮ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਅਤੇ ਮਹਾਰਾਸ਼ਟਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਤੋਂ ਬਾਅਦ ਫਾਜ਼ਿਲਕਾ ਤੋਂ ਗ੍ਰਿਫਤਾਰ ਕਰ ਲਿਆ ਹੈ, ਜਿਸ ਤੋਂ ਬਾਅਦ ਉਸ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿੱਥੇ ਪੁਲਿਸ ਸੁਰੱਖਿਆ ਹੇਠ ਉਸਦਾ ਮੈਡੀਕਲ ਕਰਵਾਇਆ ਗਿਆ ਅਤੇ ਅਦਾਲਤ ਵਿੱਚ ਪੇਸ਼ ਕਰਕੇ ਟਰਾਂਜ਼ਿਟ ਰਿਮਾਂਡ ਲਿਆ ਗਿਆ।
ਫਾਜ਼ਿਲਕਾ ਦੇ ਡੀ.ਐੱਸ.ਪੀ ਇਨਵੈਸਟੀਗੇਸ਼ਨ ਬਲਕਾਰ ਸਿੰਘ ਨੇ ਦੱਸਿਆ ਕਿ ਮਹਾਰਾਸ਼ਟਰ ਪੁਲਸ ਦੀ ਟੀਮ ਫਾਜ਼ਿਲਕਾ ਆਈ। ਬਾਬਾ ਸਿੱਦੀਕੀ ਕਤਲ ਕੇਸ ਵਿੱਚ ਲੋੜੀਂਦੇ ਨੌਜਵਾਨ ਆਕਾਸ਼ ਗਿੱਲ ਨੂੰ ਮਹਾਰਾਸ਼ਟਰ ਪੁਲਿਸ ਦੀ ਟੀਮ ਨੇ ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਇੱਕ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਹੈ।
ਫੜੇ ਗਏ ਮੁਲਜ਼ਮ ਦੀ ਪਛਾਣ ਫਾਜ਼ਿਲਕਾ ਦੇ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡ ਪੱਕਾ ਚਿਸ਼ਤੀ ਦੇ ਰਹਿਣ ਵਾਲੇ ਆਕਾਸ਼ ਗਿੱਲ ਵਜੋਂ ਹੋਈ ਹੈ, ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਲਾਰੈਂਸ ਬਿਸ਼ਨੋਈ ਗੈਂਗ ਦਾ ਸਾਥੀ ਹੈ ਅਤੇ ਬਾਬਾ ਸਿੱਦੀਕੀ ਦੇ ਕਤਲ ਵਿੱਚ ਸ਼ਾਮਲ ਸ਼ੂਟਰਾਂ ਨੂੰ ਸਾਜੋ-ਸਮਾਨ ਪ੍ਰਦਾਨ ਕਰ ਰਿਹਾ ਸੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।